02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਹੱਦੀ ਪਿੰਡ ਨਿਹਾਲੇ ਕਿਲਚੇ ਵਿਚ ਤਿੰਨ ਰੋਜ਼ਾ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 08-07-2026
ਫਿਰੋਜ਼ਪੁਰ, 7 ਜੁਲਾਈ (ਗੁਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਐਜੂਕੇਟਰ ਪੰਜਾਬ ਪ੍ਰਾਜੈਕਟ ਦੇ ਸਾਂਝੇ ਯਤਨਾਂ ਸਦਕਾ ਸਰਹੱਦੀ ਅਤੇ ਵਿੱਦਿਅਕ ਪੱਖੋਂ ਪਛੜੇ ਪਿੰਡ ਨਿਹਾਲੇ ਕਿਲਚੇ ਵਿਖੇ ਤਿੰਨ ਰੋਜ਼ਾ ਸ਼ਖ਼ਸੀਅਤ ਉਸਾਰੀ ਈਵਨਿੰਗ ਕੈਂਪ ਸਫਲਤਾਪੂਰਵਕ ਸਮਾਪਤ ਹੋਇਆ। ਦਰਿਆ ਦੇ ਕੰਢੇ ਵਸੇ ਇਸ ਪਿੰਡ ਵਿਚ ਲਗਾਏ ਗਏ ਇਸ ਪਹਿਲੇ ਕੈਂਪ ਨੂੰ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਵਲੋਂ ਵੀ ਭਰਪੂਰ ਹੁੰਗਾਰਾ ਮਿਲਿਆ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਧਾਰਮਿਕ, ਵਿੱਦਿਅਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕਰਨਾ ਸੀ। ਤਿੰਨ ਦਿਨ ਚੱਲੇ ਇਸ ਕੈਂਪ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ, ਜਦਕਿ ਮਾਪਿਆਂ ਨੇ ਵੀ ਆਪਣੇ ਬੱਚਿਆਂ ਦਾ ਹੌਸਲਾ ਵਧਾਉਂਦੇ ਹੋਏ ਕੈਂਪ ਦੀਆਂ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਬੱਚਿਆਂ ਨੂੰ ਜਪੁਜੀ ਸਾਹਿਬ ਦੇ ਸਵਾਲ-ਜਵਾਬ, ਪੰਜਾਬੀ ਵਰਨਮਾਲਾ, ਮੁਹਾਰਨੀ, ਗਣਿਤ ਦੀਆਂ ਸੰਖਿਆਵਾਂ ਨਾਲ ਸਬੰਧਤ ਦਿਲਚਸਪ ਖੇਡਾਂ, ਰੁੱਖਾਂ ਦੇ ਨਾਮ ਅਤੇ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਸਿੱਖਿਆ ਨੂੰ ਰੌਚਕ ਅਤੇ ਵਿਹਾਰਕ ਬਣਾਉਣ ਲਈ ਵੱਖ-ਵੱਖ ਸਿਖਲਾਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨਾਂ ਨੇ ਸਫਲ ਜੀਵਨ-ਜਾਚ, ਅਨੁਸ਼ਾਸਨ ਦੀ ਮਹੱਤਤਾ, ਤਣਾਅ-ਮੁਕਤ ਜੀਵਨ ਅਤੇ ਚੰਗੇ ਚਰਿੱਤਰ ਨਿਰਮਾਣ ਵਰਗੇ ਅਹਿਮ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ। ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਇੰਦਰਪਾਲ ਸਿੰਘ, ਬਲਜਿੰਦਰ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੈਂਪ ਦੇ ਆਯੋਜਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਸਰਹੱਦੀ ਅਤੇ ਪੱਛੜੇ ਖੇਤਰਾਂ ਦੇ ਬੱਚਿਆਂ ਨੂੰ ਸਿੱਖਿਆ, ਸੰਸਕਾਰ ਅਤੇ ਆਤਮ-ਵਿਸ਼ਵਾਸ ਨਾਲ ਜੋੜਨ ਲਈ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਲਗਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ-ਹਰਜਿੰਦਰ ਹਸ਼ਮਤ ਵਾਲਾ ਅਗਲੀ ਖ਼ਬਰ ਸ਼ਹਿਰ ਦੇ ਚੁੰਗੀ ਖ਼ਾਨਾ ਰੋਡ ਇਲਾਕੇ ’ਚ ਲੱਗਦੇ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24
No active advertisement