ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨੇ ’ਤੇ ਜਾਣ ’ਤੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 09-07-2026
ਮੁੱਦਕੀ, 8 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਮੁੱਦਕੀ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਪੂਰੀਆਂ ਹੋਣ ਦੇ ਚੱਲਦਿਆਂ ਕੰਮ ਛੋੜ ਹੜਤਾਲ ਦਾ ਐਲਾਨ ਕਰਦਿਆਂ ਨਗਰ ਪੰਚਾਇਤ ਦਫ਼ਤਰ ਮੁੱਦਕੀ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਮਿਉਂਸੀਪਲ ਮੁਲਾਜ਼ਮ ਸਫ਼ਾਈ ਸੇਵਕ ਯੂਨੀਅਨ ਦੇ ਉੱਚ ਆਗੂਆਂ ਨਾਲ ਮੀਟਿੰਗਾਂ ਹੋਈਆਂ। ਜਿਨ੍ਹਾਂ ਵਿਚ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਇਕ ਮਹੀਨਾ ਦੇ ਵਿਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਪੰਜਾਬ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਖਰੜ ਸ਼ਹਿਰ ਵਿਖੇ ਇਕ ਦਿਨ ਦੀ ਰੋਸ ਰੈਲੀ ਕੀਤੀ ਗਈ। ਜਿਸ ਦੌਰਾਨ ਸਰਕਾਰ ਵਲੋਂ ਯੂਨੀਅਨ ਨਾਲ ਮੀਟਿੰਗ ਰੱਖ ਕੇ ਵੀ ਕੋਈ ਹੱਲ ਨਹੀਂ ਕੀਤਾ। ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਜਿਸ ਦੇ ਚੱਲਦਿਆਂ ਸੂਬਾਈ ਆਗੂਆਂ ਦੇ ਸੱਦੇ ’ਤੇ ਉਨ੍ਹਾਂ ਵਲੋਂ ਕੰਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਹ ਹੜਤਾਲ ਜਾਰੀ ਰੱਖਣਗੇ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਜਨਰਲ ਸਕੱਤਰ ਰਾਮੇਸ਼ ਕੁਮਾਰ, ਪੈ੍ਰੱਸ ਸਕੱਤਰ ਸੁਨੀਲ ਕੁਮਾਰ ਨੱਥੂਵਾਲਾ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ ਬਰਾੜ, ਅਸ਼ੋਕ ਬਘੇਲਾ, ਦੀਪਕ, ਰਾਕੇਸ਼, ਸੁਰੇਸ਼, ਰਾਹੁਲ, ਨੀਲੂ ਰਾਮ, ਵਰਿੰਦਰ ਸਿੰਘ, ਅਸ਼ੋਕ ਦਫ਼ਤਰ, ਪ੍ਰਦੀਪ ਸਿੰਘ, ਬਲਜਿੰਦਰ ਬਿੱਟੂ, ਸੁਨੀਲ ਪਤਲੀ, ਗੁਰਮੇਲ ਸਿੰਘ, ਮੰਗਲ ਸਿੰਘ, ਵੀਨਾ, ਸਾਜਣਾ, ਪ੍ਰੀਤੀ, ਗੋਗੀ ਰਾਣੀ, ਮੀਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ ’ਤੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਥਾਣਾ ਸਦਰ ਜ਼ੀਰਾ ਦੀ ਪੁਲਿਸ ਵਲੋਂ ਕਾਰ ਚਾਲਕ ਸਣੇ 2 ਖ਼ਿਲਾਫ਼ ਮਾਮਲਾ ਦਰਜ
Ad Position 24
No active advertisement