ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੋਕ ਮਿਲਣੀ ਦੌਰਾਨ ਵਿਧਾਇਕ ਭੁੱਲਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 09-07-2026
ਮੱਲਾਂਵਾਲਾ, 8 ਜੁਲਾਈ (ਬਲਬੀਰ ਸਿੰਘ ਜੋਸਨ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਬਸਤੀ ਬੋਰਾਂ ਵਾਲੀ, ਫਰੀਦੇ ਵਾਲਾ ਅਤੇ ਬਸਤੀ ਬੱਗੇ ਵਾਲੀ ਵਿਖੇ ਆਯੋਜਿਤ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਇਲਾਕਾ ਵਾਸੀਆਂ ਨੇ ਆਪਣੇ ਪਿੰਡਾਂ ਅਤੇ ਮੁਹੱਲਿਆਂ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਦਿਆਂ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਪ੍ਰਤੀ ਚੌਕਸ ਹੋਇਆ ਪ੍ਰਸ਼ਾਸਨ, ਭਾਰਤੀ ਫ਼ੌਜ ਨਾਲ ਸਾਂਝੀ ਮੌਕ ਡਰਿੱਲ ਅਗਲੀ ਖ਼ਬਰ ਨਿਊ ਦੀਪ ਬੱਸ ਦੇ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ
Ad Position 24
No active advertisement