ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਗਾਉਣਾ ਤਾਨਾਸ਼ਾਹੀ ਵਾਲਾ ਫੈਸਲਾ- ਧਾਲੀਵਾਲ, ਕਰਮੂੰਵਾਲਾ

Ad Position 21
No active advertisement
ਅਜੀਤ ਡੈਸਕ 09-07-2026
ਤਲਵੰਡੀ ਭਾਈ, 8 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਉੱਘੇ ਗਾਇਕ ਅਤੇ ਫ਼ਿਲਮ ਦਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਗਾਉਣਾ ਸਰਕਾਰ ਦਾ ਤਾਨਾਸ਼ਾਹੀ ਵਾਲਾ ਫੈਸਲਾ ਹੈ ਅਤੇ ਇਹ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਭਾਵਨਾ ਦੇ ਉਲਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਜਿੰਦਰ ਸਿੰਘ ਧਾਲੀਵਾਲ ਨੰਬਰਦਾਰ ਕਰਮੂੰਵਾਲਾ ਅਤੇ ਰਛਪਾਲ ਸਿੰਘ ਕਰਮੂੰਵਾਲਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਅਤੇ ਸਾਕਿਆਂ ਨਾਲ ਸਬੰਧਿਤ ਫ਼ਿਲਮਾਂ ਨੂੰ ਲੋਕਾਂ ਤੱਕ ਪੁੱਜਣ ਤੋਂ ਰੋਕਣ ਨਾਲ ਸਿੱਖ ਕੌਮ ਨੂੰ ਆਪਣੇ ਦੇਸ਼ ਅੰਦਰ ਹੀ ਬੇਗਾਨਗੀ ਦਾ ਅਹਿਸਾਸ ਹੋਣ ਲੱਗਿਆ ਹੈ। ਉਕਤ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਫ਼ਿਲਮ ’ਤੇ ਪਾਬੰਦੀ ਹਟਵਾਉਣ ਲਈ ਮੂਹਰੇ ਆ ਕੇ ਸਰਕਾਰ ਨਾਲ ਸੰਵਾਦ ਕੀਤਾ ਜਾਵੇ। ਜਦਕਿ ਇਸ ਫ਼ਿਲਮ ਦੇ ਨਿਰਮਾਤਾਵਾਂ ਦਾ ਮਨੋਬਲ ਬਣਾਈ ਰੱਖਣ ਲਈ ਵੀ ਸਿੱਖ ਸੰਸਥਾਵਾਂ ਨੂੰ ਉਨ੍ਹਾਂ ਦਾ ਸਨਮਾਨ ਅਤੇ ਵਿੱਤੀ ਸਹਾਇਤਾ ਕੀਤੇ ਜਾਣ ਦੀ ਲੋੜ ਤਾਂ ਜੋ ਫ਼ਿਲਮ ਨਿਰਮਾਤਾ ਸਿੱਖ ਇਤਿਹਾਸ ਜਾਂ ਸਿੱਖ ਨਾਲ ਹੋਈਆਂ ਵਧੀਕੀਆਂ ’ਤੇ ਫ਼ਿਲਮਾਂ ਬਣਾਉਣ ਤੋਂ ਪਾਸਾ ਨਾ ਵਟਣ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਵਿਭਾ ਬਾਂਸਲ ਵਲੋਂ ਲੋੜਵੰਦ ਵਿਦਿਆਰਥੀ ਦੀ ਫੀਸ ਸਕੂਲ ਨੂੰ ਭੇਟ ਅਗਲੀ ਖ਼ਬਰ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਪ੍ਰਤੀ ਚੌਕਸ ਹੋਇਆ ਪ੍ਰਸ਼ਾਸਨ, ਭਾਰਤੀ ਫ਼ੌਜ ਨਾਲ ਸਾਂਝੀ ਮੌਕ ਡਰਿੱਲ
Ad Position 24
No active advertisement