ਮੱਖੂ, 8 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਮੇਰਾ ਯੁਵਾ ਭਾਰਤ ਫ਼ਿਰੋਜਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਭੁੱਲਰ ਲੇਖਾਕਾਰ ਦੀ ਰਹਿਨੁਮਾਈ ਹੇਠ ਦਸਮੇਸ਼ ਯੂਥ ਕਲੱਬ ਪਿੰਡ ਫੇਮੀਵਾਲਾ ਵਲੋਂ ਪੀ.ਐੱਮ.ਸ਼੍ਰੀ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਮੱਖੂ ਵਿਖੇ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਮਨਾਈ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪਿ੍ਰੰਸੀਪਲ ਸੁਖਵਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ ਅਤੇ ਇਨ੍ਹਾਂ ਤੋਂ ਇਲਾਵਾ ਬਲਾਕ ਪ੍ਰਧਾਨ ਹਰਦਵਿੰਦਰ ਸਿੰਘ ਫੇਮੀਵਾਲਾ ’ਤੇ ਲਕਸ਼ੇ ਯੂਥ ਕਲੱਬ ਪ੍ਰਧਾਨ ਰਾਜੀਵ ਕਪੂਰ ਵੀ ਪਹੁੰਚੇ। ਪ੍ਰਿੰਸੀਪਲ ਸੁਖਵਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਮਾਸਟਰ ਸੁਖਦੇਵ ਸਿੰਘ ਲੈਕਚਰਾਰ ਪਿੰਡ ਸ਼ੀਹਾਂਪਾੜ੍ਹੀ ਵਲੋਂ ਮੇਰਾ ਯੁਵਾ ਭਾਰਤ ਫ਼ਿਰੋਜਪੁਰ ਵਲੋਂ ਕਰਵਾਏ ਗਏ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ ਗਈ। ਹਰਦਵਿੰਦਰ ਸਿੰਘ ਫੇਮੀਵਾਲਾ ਵਲੋਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਧਾਨ ਰਾਜੀਵ ਕਪੂਰ ਵਲੋਂ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ। ਡਰਾਇੰਗ ਮਾਸਟਰ ਨਵਦੀਪ ਸਿੰਘ ਵਲੋਂ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਪਹਿਲੇ,ਦੂਸਰੇ,ਤੀਸਰੇ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਦੀ ਯਾਦ ਵਿਚ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪੂਰੇ ਸਕੂਲ ਸਟਾਫ਼ ਨੇ ਵਿਸ਼ੇਸ਼ ਯੋਗਦਾਨ ਦਿੱਤਾ।