ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੰਤ ਕਬੀਰ ਕਾਲਜ ਜ਼ੀਰਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਏ. ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 09-07-2026
ਜ਼ੀਰਾ, 8 ਜੁਲਾਈ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਦੇ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਏ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ। ਨਤੀਜਿਆਂ ਅਨੁਸਾਰ ਰਮਨਦੀਪ ਕੌਰ ਅਤੇ ਪੂਜਾ ਕੌਰ ਨੇ 83.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਗੁਰਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ 82.7 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਜਦੋਂਕਿ ਅੰਸ਼ਿਕਾ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਵੀਰਪਾਲ ਕੌਰ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਸਫ਼ਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਸਰਵਣ ਸਿੰਘ, ਹਰਮਨਦੀਪ ਸਿੰਘ, ਪਰਮਿੰਦਰ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ ਅਤੇ ਵਨੀਤਾ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਸਫ਼ਾਈ ਕਾਮਿਆਂ ਵਲੋਂ ਹੜਤਾਲ ਸ਼ੁਰੂ ਪੰਜਾਬ ਸਰਕਾਰ ’ਤੇ ਵਾਅਦੇ ਤੋਂ ਮੁੱਕਰਨ ਦਾ ਦੋਸ਼ ਅਗਲੀ ਖ਼ਬਰ ਯੂਥ ਕਲੱਬ ਦੇ ਅਹੁਦੇਦਾਰਾਂ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਮਨਾਈ
Ad Position 24
No active advertisement