ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

-ਫ਼ਾਜ਼ਿਲਕਾ ਅਪਰਾਧਨਾਮਾ-ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੇਮ ਨਾਲਾ ਨੇੜੇ ਮਲੋਟ ਰੋਡ ਅਰਨੀਵਾਲਾ ਕੋਲ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਇਕ ਲਿਫ਼ਾਫ਼ਾ ਸੁੱਟ ਕੇ ਤੇਜ਼ੀ ਨਾਲ ਤੁਰਨ ਲੱਗ ਪਿਆ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਛਿੰਦਾ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਟਿੱਬਾ ਬਸਤੀ ਅਰਨੀਵਾਲਾ ਦੱਸਿਆ। ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 40 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈਸਟ ਪਾਜ਼ੀਟਿਵ ਆਉਣ ’ਤੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ– ਥਾਣਾ ਸਦਰ ਅਬੋਹਰ ਪੁਲਿਸ ਨੇ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਾਲਾ ਟਿੱਬਾ ਤੋਂ ਬਹਾਦਰ ਖੇੜਾ ਵੱਲ ਜਾ ਰਹੀ ਸੀ। ਇਸ ਦੌਰਾਨ ਮਲੂਕਪੁਰਾ ਨਹਿਰ ਨੇੜੇ ਭਾਗ ਸਿੰਘ ਕਾਲਜ ਕੋਲ ਨਹਿਰ ਦੀ ਪਟੜੀ ’ਤੇ ਅਰਜੁਨ ਪੁੱਤਰ ਰਾਮ ਪਾਲ ਅਤੇ ਸੋਨੂੰ ਪੁੱਤਰ ਸਾਹਿਬ ਰਾਮ ਵਾਸੀ ਚੱਕ ਕਾਲਾ ਟਿੱਬਾ ਨਸ਼ੇ ਦੀ ਹਾਲਤ ਵਿਚ ਮਿਲੇ। ਦੋਵਾਂ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖੂਈ ਸਰਵਰ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪੱਟੀ ਸਦੀਕ ਵਾਟਰ ਵਰਕਸ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਖ਼ਬਰ ਦੀ ਸੂਚਨਾ ’ਤੇ ਵਿਕਰਮ ਉਰਫ਼ ਵਿਕੀ ਪੁੱਤਰ ਪ੍ਰਿਥਵੀਰਾਜ ਵਾਸੀ 12 ਬੀ.ਐਲ.ਐਮ., ਥਾਣਾ ਵਿਜੇ ਨਗਰ ਜ਼ਿਲ੍ਹਾ ਗੰਗਾਨਗਰ ਹਾਲ ਆਬਾਦ ਵਰਿਆਮ ਖੇੜਾ ਤਹਿਸੀਲ ਅਬੋਹਰ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ–ਥਾਣਾ ਖੂਈਆਂ ਸਰਵਰ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵਿੰਦਰ ਕੌਰ ਪਤਨੀ ਸੁਖਚੈਨ ਸਿੰਘ ਵਾਸੀ ਪਿੰਡ ਤੂਤਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 3 ਜੁਲਾਈ ਨੂੰ ਹਰਪਿੰਦਰ ਸਿੰਘ ਉਰਫ਼ ਕਾਕਾ ਪੁੱਤਰ ਮੱਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੱਲ ਸਿੰਘ, ਮੱਲ ਸਿੰਘ ਪੁੱਤਰ ਜੀਵਨ ਸਿੰਘ ਅਤੇ ਗੁਰਦੀਪ ਕੌਰ ਪਤਨੀ ਮੱਲ ਸਿੰਘ ਵਾਸੀ ਤੂਤਵਾਲਾ ਨੇ ਗਾਲੀ-ਗਲੌਚ ਕਰਦੇ ਹੋਏ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ– ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਹਰਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਖੇਤੀਬਾੜੀ ਯੂਨੀਵਰਸਿਟੀ ਸੀਡ ਫਾਰਮ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੜਕ ਕਿਨਾਰੇ ਬੈਠੇ ਅਮਰਜੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਅਤੇ ਸਾਗਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਲੀ ਨੰਬਰ 6 ਇੰਦਰਾ ਨਗਰੀ ਅਬੋਹਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਕੋਲੋਂ 100 ਨਸ਼ੀਲੀਆਂ ਟਰਾਮਾਡੋਲ ਹਾਈਡਰੋਕਲੋਰਾਈਡ ਗੋਲੀਆਂ ਬਰਾਮਦ ਕੀਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਰਸਤਾ ਰੋਕ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ–ਥਾਣਾ ਖੂਈਆਂ ਸਰਵਰ ਪੁਲਿਸ ਨੇ ਰਸਤਾ ਰੋਕ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਪ੍ਰੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਰੁਕਣਪੁਰਾ, ਖੂਈ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 5 ਜੁਲਾਈ ਨੂੰ ਉਹ ਆਪਣੇ ਤਾਏ ਦੇ ਲੜਕੇ ਸਾਹਿਬ ਸਿੰਘ ਨਾਲ ਮੋਟਰਸਾਈਕਲ ’ਤੇ ਮੋਘੇ ਵੱਲ ਗੇੜਾ ਮਾਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਸਵਿੰਦਰ ਸਿੰਘ, ਬਲਜਿੰਦਰ ਸਿੰਘ ਪੁੱਤਰ ਪਾਲ ਸਿੰਘ, ਸੁਖਵਿੰਦਰ ਸਿੰਘ ਉਰਫ਼ ਸ਼ੱਬੂ ਪੁੱਤਰ ਬੂਟਾ ਸਿੰਘ, ਹੁਸਨਪ੍ਰੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਰੁਕਣਪੁਰਾ ਨੇ ਰਸਤਾ ਰੋਕ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ–ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਰਾਣਾ ਮੁਕਤਸਰ ਬੱਸ ਅੱਡਾ ਨੇੜੇ ਓਵਰਬ੍ਰਿਜ ਹੇਠਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਹੱਥ ’ਚ ਫੜਿਆ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗ ਪਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਲਿਫ਼ਾਫ਼ੇ ਵਿਚੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਹੁਲ ਪੁੱਤਰ ਬਾਬੂ ਰਾਮ ਵਾਸੀ ਬਸਤੀ ਭਗਵਾਨਪੁਰਾ, ਜਲਾਲਾਬਾਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਟੀ-ਪੁਆਇੰਟ ਧਰਮੂਵਾਲਾ ਉਰਫ਼ ਮੋਹਰ ਸਿੰਘ ਵਾਲਾ ਨਾਨਕ ਨਗਰੀ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਜੈ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬੀ.ਐੱਸ.ਐਨ.ਐਲ. ਟਾਵਰ ਤੋਂ ਕੇਬਲ ਤਾਰਾਂ ਅਤੇ ਬੈਟਰੀ ਸੈੱਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ–ਥਾਣਾ ਵੈਰੋਕੇ ਪੁਲਿਸ ਨੇ ਬੀ.ਐੱਸ.ਐਨ.ਐਲ. ਟਾਵਰ ਤੋਂ ਕੇਬਲ ਤਾਰਾਂ ਅਤੇ ਬੈਟਰੀ ਸੈੱਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਦੇਵ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਵਾਰਡ ਨੰਬਰ 15 ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਯੂਨੀਫਾਈਡ ਟੈਲੀਕਾਮ ਵਿਚ ਨੌਕਰੀ ਕਰਦਾ ਹੈ। 7 ਜੁਲਾਈ ਨੂੰ ਪਿੰਡ ਟਿੰਡਾਵਾਲੀ ਸਥਿਤ ਬੀ.ਐੱਸ.ਐਨ.ਐਲ.ਟਾਵਰ ਤੋਂ ਡੀ.ਸੀ.ਕੇਬਲ ਤਾਰਾਂ ਅਤੇ ਬੈਟਰੀ ਬੈਂਕ ਦੇ 3 ਸੈੱਲ ਚੋਰੀ ਹੋ ਗਏ। ਸ਼ਿਕਾਇਤ ਦੇ ਆਧਾਰ ’ਤੇ ਮਲਕੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਕੇਸਰ ਸਿੰਘ ਥਾਣਾ ਗੁਰੂਹਰਸਹਾਏ ਅਤੇ ਲਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਮੀਤ ਸਿੰਘ ਵਾਲਾ ਥਾਣਾ ਗੁਰੂਹਰਸਹਾਏ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ (ਗ਼ਾਲਿਬ) ਦੀ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਸਫ਼ਾਈ ਕਾਮਿਆਂ ਵਲੋਂ ਹੜਤਾਲ ਸ਼ੁਰੂ ਪੰਜਾਬ ਸਰਕਾਰ ’ਤੇ ਵਾਅਦੇ ਤੋਂ ਮੁੱਕਰਨ ਦਾ ਦੋਸ਼
Ad Position 24
No active advertisement