ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪ੍ਰਚਾਰ ਵੈਨ ਪਹੁੰਚੀ ਫ਼ਾਜ਼ਿਲਕਾ

Ad Position 21
No active advertisement
ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਪ੍ਰਚਾਰ ਵੈਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਾਧਾ ਅਤੇ ਪਿੰਡ ਲਾਲੋ ਵਾਲੀ ਵਿਖੇ ਪਹੁੰਚੀ। ਇਸ ਮੌਕੇ ਦੋਵਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਸੰਗਤਾਂ ਅਤੇ ਪਿੰਡ ਵਾਸੀ ਇਕੱਠੇ ਹੋਏ, ਜਿਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਪਵਿੱਤਰ ਬਾਣੀ, ਮਾਨਵਤਾ, ਬਰਾਬਰੀ, ਸਮਾਜਿਕ ਨਿਆਂ, ਸੇਵਾ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ’ਤੇ ਆਧਾਰਿਤ 40 ਮਿੰਟ ਦੀ ਇਕ ਪ੍ਰਭਾਵਸ਼ਾਲੀ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਹੀ ਧਿਆਨ ਅਤੇ ਸ਼ਰਧਾ ਭਾਵਨਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਹ ਬਹੁਤ ਵਧੀਆ ਕਦਮ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਵੀ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।
Ad Position 22
No active advertisement
ਪਿਛਲੀ ਖ਼ਬਰ ਪਲੰਬਰ ਅਸ਼ੋਕ ਕੁਮਾਰ ਨੂੰ ਨਿਕਲੀ 3 ਲੱਖ ਦੀ ਲਾਟਰੀ ਅਗਲੀ ਖ਼ਬਰ ਨੰਬਰਦਾਰ ਯੂਨੀਅਨ (ਗ਼ਾਲਿਬ) ਦੀ ਮੀਟਿੰਗ
Ad Position 24
No active advertisement