ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 09-07-2026
ਜ਼ੀਰਾ, 8 ਜੁਲਾਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਿਵਾਲਾ ਮੰਦਰ ਵਿਖੇ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਰਿਟਾਇਰਡ ਹੋਏ ਪੈਨਸ਼ਨਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਰੋਸ ਪ੍ਰਗਟ ਕਰਦੇ ਹੋਏ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਰਿਟਾਇਰਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾ ਨੇ ਆਪਣੀ ਸਾਰੀ ਉਮਰ ਦੀ ਨੌਕਰੀ ਦੌਰਾਨ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਇਆ ਹੈ ਪਰ, ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਅਣਗੌਲਿਆ ਕਰ ਰਹੀ ਹੈ। ਇਸ ਮੀਟਿੰਗ ਵਿਚ ਜਗਜੀਵਨਪਾਲ ਸਿੰਘ ,ਰਮੇਸ਼ ਭਾਟੀਆ, ਸਪਰੂਨ ਸਿੰਘ, ਗੁਰਦਿਆਲ ਸਿੰਘ, ਸਲਵਿੰਦਰ ਸਿੰਘ, ਹਰਪਾਲ ਸਿੰਘ, ਗੁਰਪਾਲ ਜੀਰਵੀ, ਹਰਚੰਦ ਸਿੰਘ, ਪਿਆਰਾ ਸਿੰਘ, ਨਰੇਸ਼ ਕੁਮਾਰ,ਆਸਾ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ ਝੱਤਰਾ, ਗੁਰਚਰਨ ਸਿੰਘ, ਅਸ਼ਵਨੀ ਲੁਭਾ, ਜੇ.ਸ੍ਰੀ. ਦੱਤ ,ਅਮਰ ਸਿੰਘ , ਨੱਛਤਰ ਸਿੰਘ ਜਰਨਲ ਸਕੱਤਰ, ਨਸੀਬ ਸ਼ਰਮਾ ,ਇੰਦਰਜੀਤ ਸਿੰਘ, ਹਰਭਜਨ ਚੰਦ,ਅਤੇ ਹੋਰ ਰਿਟਾਇਰਡ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24
No active advertisement