ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਮੁੜ ਸ਼ੁਰੂ

Ad Position 21
No active advertisement
ਅਜੀਤ ਡੈਸਕ 10-07-2026
ਮੱਖੂ, 9 ਜੁਲਾਈ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਆਪਣੀ ਮੁਲਤਵੀ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਸ਼ਹਿਰ ਵਿਚ ਦੂਸਰੇ ਦਿਨ ਵੀ ਸਫ਼ਾਈ ਨਹੀਂ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਹੜਤਾਲ ਵਿਚ ਸਫ਼ਾਈ ਸੇਵਕ, ਡਰਾਈਵਰ, ਹੈਲਪਰ ’ਤੇ ਹੋਰ ਦਰਜਾ ਚਾਰ ਕਰਮਚਾਰੀ ਸ਼ਾਮਿਲ ਹੋਏ। ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਵੀ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਗਈ ਸੀ, ਪਰ ਸਰਕਾਰ ਵਲੋਂ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੇ ਜਾਣ ਦਾ ਯਕੀਨ ਦਿੱਤੇ ਜਾਣ ਕਰਕੇ ਉਨ੍ਹਾਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਅੱਜ ਤੱਕ ਵੀ ਮੰਨੀਆਂ ਨਹੀਂ ਗਈਆਂ। ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਇਸ ਮੌਕੇ ਹੀਰਾ ਸਿੰਘ ਇਲੈਕਟ੍ਰੀਸ਼ਨ, ਸਫ਼ਾਈ ਕਰਮਚਾਰੀ ਰਿਖੀ ਰਾਮ, ਵਿਜੇ ਕੁਮਾਰ, ਕੇਵਲ, ਟੋਨੀ, ਲਵ ਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਰਾਜੂ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ, ਅਰੁਣ ਕੁਮਾਰ, ਮੰਗਾ, ਗੁਲਾਬ, ਵਿਕੀ, ਸੰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਜੀਵਨ ਮਲ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਜੋਸਨ ਸਨਮਾਨਿਤ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ ਦੇ ਨੌਜਵਾਨ ਦੀ ਲੰਡਨ ਵਿਚ ਮੌਤ * 2021 ’ਚ ਸਟੱਡੀ ਵੀਜ਼ੇ ’ਤੇ ਲੰਡਨ ਗਿਆ ਸੀ ਦੋ ਭੈਣਾਂ...
Ad Position 24
No active advertisement