ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜ਼ੋਨ ਮੱਖੂ ਦੀਆਂ ਇਕਾਈਆਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-07-2026
ਮੱਖੂ,10 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਕਿਸਾਨ ਆਗੂ ਬਲਜਿੰਦਰ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਖੂ ਦੀਆਂ ਇਕਾਈਆਂ ਦੇ ਆਗੂ ਅਤੇ ਵਰਕਰਾਂ ਦੀ ਮੀਟਿੰਗ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਅਮਰਦਾਸ ਜੀ ਦੇ ਅਸਥਾਨ ਨੇੜੇ ਮੱਖੂ ਸਥਿਤ ਨੈਸ਼ਨਲ ਹਾਈਵੇ-54 ਬਠਿੰਡਾ-ਅੰਮ੍ਰਿਤਸਰ ’ਤੇ ਹੋਈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਵੀਰ ਸਿੰਘ ਨਿਜ਼ਾਮਦੀਨ ਵਾਲਾ ਜ਼ੋਨ ਪ੍ਰਧਾਨ ਮੱਖੂ ਨੇ ਦੱਸਿਆ ਕਿ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਸੱਦੇ ਤਹਿਤ 15 ਜੁਲਾਈ ਨੂੰ ਮੋਟਰ ਸਾਈਕਲ ਮਾਰਚ ਕਰਕੇ ਭਾਰਤ-ਅਮਰੀਕਾ ਦੇ ਕਾਰਪੋਰੇਟ ਘਰਾਨਿਆਂ ਦੇ ਪੱਖੀ ਕੀਤੇ ਜਾ ਰਹੇ ਟਰੇਡ ਡੀਲ ਸਮਝੌਤੇ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਤੇ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। 21 ਜੁਲਾਈ ਨੂੰ ਦਿੱਲੀ ਕਿਸਾਨ ਘਾਟ ਵਿਖੇ ਹੋਣ ਜਾ ਰਹੀ ਕਿਸਾਨ ਮਜ਼ਦੂਰ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਈਏ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕੀ ਕੇਂਦਰ ਸਰਕਾਰ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਦੁਬਾਰਾ ਲੈਂਡ ਪੂਲਿੰਗ ਪਾਲਿਸੀ ਲਿਆ ਕੇ ਇਕ ਵਾਰ ਫਿਰ ਭਾਜਪਾ ਦੀ ਬੀ ਟੀਮ ਹੋਣ ਦਾ ਸੰਕੇਤ ਦਿੱਤਾ ਹੈ ਤੇ ਜੋ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਕਦੇ ਵੀ ਇਸ ਨੀਤੀ ਨੂੰ ਪ੍ਰਵਾਨ ਨਹੀਂ ਕਰਨਗੇ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲੀ ਵਸਤੀ, ਗੁਰਮੀਤ ਸਿੰਘ, ਬਿੰਦਰ ਸਿੰਘ ਠੇਕੇਦਾਰ, ਬਾਜ਼ ਸਿੰਘ ਫੈਮੀਵਾਲਾ, ਜਗਰੂਪ ਸਿੰਘ, ਸਤਨਾਮ ਸਿੰਘ , ਲਖਵੀਰ ਸਿੰਘ ਟਿੱਬੀ ਰਾਈਆਂ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ, ਪਿਆਰਾ ਸਿੰਘ, ਗੁਰਦਿਆਲ ਸਿੰਘ, ਸ਼ਮਸ਼ੇਰ ਸਿੰਘ ਗੋਰਾ ਕਿੱਲੀ ਬੋਤਲਾਂ, ਭਜਨ ਸਿੰਘ ਜੋਗੇਵਾਲਾ, ਤਰਸੇਮ ਸਿੰਘ ਬਾਹਰ ਵਾਲੀ, ਕੁਲਦੀਪ ਸਿੰਘ ਖਡੂਰ, ਸਤਨਾਮ ਸਿੰਘ ਮਾਹਲੇ ਵਾਲਾ, ਭਜਨ ਸਿੰਘ ਵਾੜਾ ਕਾਲੀ ਰੋਣ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਬੂਹ , ਸੁਖਚੈਨ ਸਿੰਘ ਲੱਲੇ , ਜਰਨੈਲ ਸਿੰਘ ਵਾਲਾ ਜੱਟਾਂ, ਹਰਦਿਆਲ ਸਿੰਘ, ਦਵਿੰਦਰ ਸਿੰਘ, ਬੱਗਾ ਸਿੰਘ ਨਿਜ਼ਾਮਦੀਨ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਅੱਜ ਤੇ ਭਲਕੇ ਲੱਗਣ ਵਾਲੇ ਕੈਂਪਾਂ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ-ਦੀ...
Ad Position 24
No active advertisement