ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਾਰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਪੰਚਾਇਤ ਦੇ ਪ੍ਰਧਾਨ ਗਗਨਾ ਬਰਾੜ ਵਲੋਂ ਈ.ਓ. ਨਾਲ ਵਿਚਾਰ ਵਟਾਂਦਰਾ

Ad Position 21
No active advertisement
ਅਜੀਤ ਡੈਸਕ 11-07-2026
ਮੁੱਦਕੀ, 10 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਦੇ ਵੱਖ-ਵੱਖ ਵਾਰਡ ਦੀਆਂ ਸਮੱਸਿਆਵਾਂ ’ਤੇ ਮੁਸ਼ਕਿਲਾਂ ਨੂੰ ਲੈ ਕੇ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਜਗਦੀਸ਼ ਰਾਏ ਗਰਗ ਨਾਲ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਵਾਰਡ ਵਾਸੀਆਂ ਨੂੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸੰਬੰਧੀ ਯੋਜਨਾ ਉਲੀਕੀ ਗਈ। ਇਸ ਮੌਕੇ ਗੁਰਤੇਜ ਸਿੰਘ ਗਗਨਾ ਬਰਾੜ ਨੇ ਮੁੱਦਕੀ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਗਰ ਅੰਦਰ ਬਗੈਰ ਕਿਸੇ ਪੱਖਪਾਤ ਤੋਂ ਅਧੂਰੇ ਪਏ ਵਿਕਾਸ ਕਾਰਜ ਪੂਰੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਮਕਾਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਕਮੇਟੀ ਦਾ ਜੋ ਵੀ ਬਣਦਾ ਟੈਕਸ ਹੈ। ਉਸ ਨੂੰ ਜਲਦ ਤੋਂ ਜਲਦ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਨਗਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ ਨੇ ਕਿਹਾ ਕਿ ਨਗਰ ਮੁੱਦਕੀ ਨੂੰ ਸੁੰਦਰ ’ਤੇ ਸਾਫ਼-ਸੁਥਰਾ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਸਮੂਹ ਐਮ.ਸੀਂਆਂ. ਆਪੋ-ਆਪਣਾ ਬਣਦਾ ਪੂਰਾ ਸਹਿਯੋਗ ਦੇਣ। ਇਸ ਤੋਂ ਇਲਾਵਾ ਪ੍ਰਧਾਨ ਗਗਨਾ ਬਰਾੜ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਵਲੋਂ ਸਾਮਾਨ ਬਾਹਰ ਕੱਢ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਉਹ ਆਪੋ-ਆਪਣਾ ਸਾਮਾਨ ਪਿੱਛੇ ਹਟਾਉਣ। ਇਸ ਮੌਕੇ ਜਤਿੰਦਰ ਸਿੰਘ ਕਲਰਕ, ਬਰਜਿੰਦਰ ਸਿੰਘ, ਸੁਭਾਸ਼ ਚੰਦਰ ਜੇ.ਏ., ਦਵਿੰਦਰ ਕੁਮਾਰ ਪਿੰਕਾ ਐਮ.ਸੀ. ਵਾਰਡ ਨੰਬਰ 6, ਵਰਿੰਦਰ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਦੀ ਵੱਡੀ ਪ੍ਰਾਪਤੀ: ਮੱਕੀ ਦੀ ਫੁੱਲ ਰੈਕ ਤੋਂ ਲਗਭਗ 65 ਲੱਖ ਦਾ ਮਾਲੀਆ ਅਗਲੀ ਖ਼ਬਰ ਅਚਾਨਕ ਚੱਲੀ ਹਨੇਰੀ ਤੇ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ
Ad Position 24
No active advertisement