07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ

Ad Position 21
No active advertisement
ਅਜੀਤ ਡੈਸਕ 12-07-2026
ਮੁੱਦਕੀ, 11 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਅੰਦਰ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਚੌਥੇ ਦਿਨ ਵੱਖ-ਵੱਖ ਹਿੱਸਿਆਂ ’ਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਜੇਕਰ ਬਾਰਿਸ਼ ਹੁੰਦੀ ਹੈ ਤਾਂ ਸਥਿਤੀ ਹੋਰ ਵੀ ਭਿਆਨਕ ਬਣ ਜਾਵੇਗੀ। ਕੂੜੇ ਦੇ ਢੇਰਾਂ ਕਾਰਨ ਜਿੱਥੇ ਸ਼ਹਿਰ ਦਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ। ਉੱਥੇ ਹੀ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਪੈਦਾ ਹੋ ਸਕਦਾ ਹੈ। ਇਨ੍ਹਾਂ ਕੂੜੇ ਦੇ ਢੇਰਾਂ ’ਤੇ ਸਾਰਾ ਦਿਨ ਲਾਵਾਰਿਸ ਪਸ਼ੂ ਮੂੰਹ ਮਾਰਦੇ ਹਨ। ਹਾਲਾਤ ਇਹ ਹਨ ਕਿ ਇਨ੍ਹਾਂ ਕੂੜੇ ਦੇ ਢੇਰਾਂ ਕੋਲੋਂ ਲੰਘਣ ਸਮੇਂ ਲੋਕਾਂ ਨੂੰ ਨੱਕ ’ਤੇ ਰੁਮਾਲ ਰੱਖਣਾ ਪੈਂਦਾ ਹੈ। ਸਫ਼ਾਈ ਸੇਵਕ ਯੂਨੀਅਨ ਬਲਾਕ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕਰ ਰਹੀ, ਜਿਸ ਕਾਰਨ ਯੂਨੀਅਨ ਵਿਚ ਸਰਕਾਰ ਪ੍ਰਤੀ ਕਾਫ਼ੀ ਰੋਸ ਹੈ। ਉਨ੍ਹਾਂ ਕਿਹਾ 2 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਵਲੋਂ ਯੂਨੀਅਨ ਨਾਲ ਮੀਟਿੰਗ ਕੀਤੀ ਗਈ ਸੀ, ਪ੍ਰੰਤੂ ਇਹ ਮੀਟਿੰਗ ਵੀ ਕਿਸੇ ਨਤੀਜੇ ਨਾ ਪੁੱਜੀ। ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਸਫ਼ਾਈ ਸੇਵਕਾਂ ਨੇ ਹੁਣ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਹੜਤਾਲ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਚੰਗੀ ਤਰ੍ਹਾਂ ਸਮਝਦੀ ਹੈ, ਪ੍ਰੰਤੂ ਸਫ਼ਾਈ ਸੇਵਕਾਂ ਦੀ ਆਪਣੀ ਮਜਬੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, 2004 ਤੋਂ ਬਾਅਦ ਬੰਦ ਕੀਤੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇ, ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ ਅਤੇ ਹੋਰ ਰਹਿੰਦੀਆਂ ਮੰਗਾਂ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਜਨਰਲ ਸੈਕਟਰੀ ਰਾਕੇਸ਼ ਕੁਮਾਰ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਪੈੱ੍ਰਸ ਸਕੱਤਰ ਅਸ਼ੋਕ, ਸਲਾਹਕਾਰ ਤਰਸੇਮ ਸਿੰਘ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਅੰਗਰੇਜ਼ ਸਿੰਘ ਬਰਾੜ, ਗੁਰਮੇਲ ਸਿੰਘ, ਸੁਨੀਲ, ਰਾਹੁਲ ਕੁਮਾਰ, ਸਿਮਰਨ, ਗੋਗੀ ਰਾਣੀ, ਪ੍ਰੀਤੀ, ਤਮੰਨਾ, ਮੀਰਾ, ਕਿਰਨ, ਬੀਨਾ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਗਨੂ ਜੁਲਾਈ 2026 ਸੈਸ਼ਨ ਲਈ ਦਾਖ਼ਲੇ ਦੀ ਆਖਰੀ ਮਿਤੀ 15 ਜੁਲਾਈ ਡਾ. ਸੁਖਦੇਵ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਮੇਂ ਸਿਰ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਚੋਣ
Ad Position 24