07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਮਾਮਲੇ ’ਚ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ 17 ਦੀ ਮੁਹਾਲੀ ਰੈਲੀ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਪੈਨਸ਼ਨਰ ਲੈਣਗੇ ਹਿੱਸਾ

Ad Position 21
No active advertisement
ਅਜੀਤ ਡੈਸਕ 12-07-2026
ਫ਼ਿਰੋਜ਼ਪੁਰ, 11 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕੇ.ਐਲ. ਗਾਬਾ, ਬੂਟਾ ਸਿੰਘ, ਸੁਰਿੰਦਰ ਕੁਮਾਰ ਜੋਸਨ ਅਤੇ ਅਜੀਤ ਸਿੰਘ ਸੋਢੀ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਸਬੰਧੀ ਅਦਾਲਤ ਵਿਚ ਜਿੱਤੀ ਹੋਈ ਰਿੱਟ ਵਿਚ ਦਖ਼ਲਅੰਦਾਜ਼ੀ ਕਰਕੇ ਸਰਕਾਰ ਆਪਣੇ ਹੀ ਹਿਤਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਲੋਕ ਭਲਾਈ ਦੀ ਥਾਂ ਗਲਤ ਯੋਜਨਾਵਾਂ ’ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ, ਜਦਕਿ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਸਿਆਸੀ ਨੁਕਸਾਨ ਵੀ ਭੁਗਤਣਾ ਪੈ ਸਕਦਾ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 17 ਜੁਲਾਈ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਕਰੀਬ 300 ਪੈਨਸ਼ਨਰ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਅਜੀਤ ਸਿੰਘ ਸੋਢੀ, ਰਜਿੰਦਰ ਮੌਂਗਾ, ਸਵਰਨਜੀਤ ਸਿੰਘ, ਸੁਸ਼ੀਲ ਕੁਮਾਰ ਬਿੱਟਾ, ਓ.ਪੀ. ਗੁੰਬਰ, ਬੀ.ਕੇ. ਵੋਹਰਾ ਸਮੇਤ ਹੋਰ ਆਗੂਆਂ ਨੂੰ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਅਤੇ ਵੱਧ ਤੋਂ ਵੱਧ ਪੈਨਸ਼ਨਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਕਿਰਨਦੀਪ ਸਿੰਘ ਦੀਪ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਨੌਜਵਾਨਾਂ ਦਾ ਮਿਸਲ ਸਤਲੁਜ ’ਚ ਸ਼ਾਮਿਲ ਹੋਣ ਨਾਲ ਪੰਜਾਬ ਦੇ... ਅਗਲੀ ਖ਼ਬਰ ਸੀ.ਐਚ.ਸੀ ਫ਼ਿਰੋਜ਼ਸ਼ਾਹ ਦੇ ਵੱਖ-ਵੱਖ ਪਿੰਡਾਂ ਵਿਚ ਕੀਤੇ ਡੇਂਗੂ ਜਾਗਰੂਕਤਾ ਸੈਮੀਨਾਰ
Ad Position 24