ਫ਼ਿਰੋਜ਼ਪੁਰ,11 ਜੁਲਾਈ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫਿਰੋਜ਼ਪੁਰ (ਰਜਿ. 295) ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਅਗਵਾਈ ਵਿਚ ਨਿੱਜੀ ਹੋਟਲ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ 65 ਪ੍ਰਤੀਨਿਧੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਭਜਨ ਸਿੰਘ ਗਿੱਲ ਦੀ ਧਰਮ-ਪਤਨੀ, ਜੋ ਬੀਤੇ ਦਿਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ, ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਵਿਚ ਪ੍ਰੈਕਟੀਸ਼ਨਰਾਂ ਦੀ ਏਕਤਾ, ਮੌਜੂਦਾ ਬੁਖ਼ਾਰ ਦੇ ਪ੍ਰਭਾਵਾਂ ਅਤੇ ਹੋਰ ਸੰਗਠਨਾਤਮਕ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੇ ਅੰਤ ਵਿਚ ਪ੍ਰਧਾਨ ਭਜਨ ਸਿੰਘ ਗਿੱਲ ਨੇ ਸਾਰੇ ਮੈਂਬਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੀਟਿੰਗ ਵਿਚ ਸਾਰੇ ਅਹੁਦੇਦਾਰ ਵੀਰਾਂ ਤੋਂ ਇਲਾਵਾ ਮਹਿਲਾ ਵਿੰਗ ਦੇ ਸਾਥੀ ਵੀ ਮੌਜ਼ੂਦ ਰਹੇ।