ਸਰਕਲ ਅਤੇ ਬੂਥ ਕਮੇਟੀਆਂ ਦੇ ਗਠਨ ਲਈ ਮੁਹੱਲਾ ਪੱਧਰ ’ਤੇ ਲੋਕਾਂ ਨਾਲ ਸਿੱਧਾ ਰਾਬਤਾ ਸ਼ੁਰੂ
ਫ਼ਿਰੋਜ਼ਪੁਰ, 12 ਜੁਲਾਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਵਲੋਂ ਸਰਕਲ ਪੱਧਰੀ ਮੀਟਿੰਗਾਂ ਤੋਂ ਬਾਅਦ ਹੁਣ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਪਹਿਲੀ ਮੀਟਿੰਗ ਬਸਤੀ ਗੋਲ ਬਾਗ ਫ਼ਿਰੋਜ਼ਪੁਰ ਸ਼ਹਿਰ ਵਿਖੇ ਅਕਾਲੀ ਵਰਕਰ ਕੁਲਦੀਪ ਸਿੰਘ ਦੇ ਘਰ ਹੋਈ। ਮੀਟਿੰਗ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸਰਕਲ ਪ੍ਰਧਾਨਾਂ ਨਾਲ ਮਿਲ ਕੇ ਸਰਕਲ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਦੇ ਗਠਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮਜ਼ਬੂਤ ਜੱਥੇਬੰਦੀ ਹੀ ਪਾਰਟੀ ਦੀ ਜ਼ਮੀਨੀ ਪਕੜ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਦੱਸਿਆ ਕਿ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸ਼ਹਿਰੀ ਹਲਕੇ ਵਿਚ ਪਾਰਟੀ ਵਲੋਂ ਵਿਸ਼ੇਸ਼ ਜਨ-ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਜਨਤਾ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਰਿਹਾ ਹੈ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਮੀਟਿੰਗ ਵਿਚ ਹਾਜ਼ਰ ਪ੍ਰਮਜੀਤ ਸਿੰਘ ਕਲਸੀ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਕਲਸੀ ਜ਼ਿਲਾ ਪ੍ਰਧਾਨ ਬੀ.ਸੀ ਵਿੰਗ, ਮਨੋਹਰ ਲਾਲ ਪ੍ਰਧਾਨ ਐਸ.ਸੀ ਵਿੰਗ ਸ਼ਹਿਰੀ ਹਲਕਾ, ਬਲਿਹਾਰ ਸਿੰਘ ਸੀਨੀਅਰ ਅਕਾਲੀ ਆਗੂ, ਆਸ਼ੂ ਕਪਾਹੀ ਸੀਨੀਅਰ ਅਕਾਲੀ ਆਗੂ, ਬੰਟੀ ਸ਼ਰਮਾ ਤੋਂ ਇਲਾਵਾ ਅਵਤਾਰ ਸਿੰਘ ਕਾਰੀ, ਕੁਲਵਿੰਦਰ ਸਿੰਘ ਗੱਬਰ ਐਸ.ਸੀ, ਸਰਕਲ ਪ੍ਰਧਾਨ, ਕੁਲਦੀਪ ਸਿੰਘ, ਬਲਕਾਰ ਸਿੰਘ, ਸੋਹਣ ਸਿੰਘ, ਬਲਵੀਰ ਸਿੰਘ, ਰਾਜ ਕੁਮਾਰ ਮਸੀਹ, ਪ੍ਰੇਮ ਸਿੰਘ, ਗੁਰਦਿੱਤ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ, ਡਾਕਟਰ ਰਾਜ ਕੁਮਾਰ, ਸੁਰਜੀਤ ਸਿੰਘ, ਸਨਦੀਪ ਸਿੰਘ, ਬੋਹੜ ਸਿੰਘ, ਨਿਸ਼ਾਨ ਸਿੰਘ, ਮੋਨੂੰ ਸਿੰਘ, ਮੁਖਤਿਆਰ ਸਿੰਘ, ਹਰਬੰਸ ਸਿੰਘ, ਮੇਜਰ ਸਿੰਘ, ਸੋਨੂੰ, ਸਤਨਾਮ ਸਿੰਘ, ਮੰਨਾ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ ਆਦਿ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਘਰ-ਘਰ ਸੰਪਰਕ ਮੁਹਿੰਮ ਨਾਲ ਅਕਾਲੀ ਦਲ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਫੜੀ ਰਫ਼ਤਾਰ
ਅਜੀਤ ਡੈਸਕ
13-07-2026