ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਗੁਰਸਰ ਜਾਮਨੀ ਸਾਹਿਬ ਬਜੀਦਪੁਰ ਵਿਖੇ ਤਿੰਨ ਮੰਜ਼ਿਲਾ ਸਰਾਂ ‘ਮਾਤਾ ਗੁਜਰ ਕੌਰ ਜੀ ਨਿਵਾਸ’ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 13-07-2026

ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸੰਗਤਾਂ ਦੀ ਹਾਜ਼ਰੀ ’ਚ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਰੱਖਿਆ ਨੀਂਹ ਪੱਥਰ
ਫ਼ਿਰੋਜ਼ਪੁਰ, 12 ਜੁਲਾਈ (ਗੁਰਿੰਦਰ ਸਿੰਘ)-ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਬਣਾਈ ਜਾਣ ਵਾਲੀ ਨਵੀਂ ਤਿੰਨ ਮੰਜ਼ਿਲਾ ਸਰਾਂ “ਮਾਤਾ ਗੁਜਰ ਕੌਰ ਜੀ ਨਿਵਾਸ” ਦਾ ਨੀਂਹ ਪੱਥਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਤਰਨਤਾਰਨ ਸਾਹਿਬ ਵਾਲਿਆਂ ਵਲੋਂ ਆਪਣੇ ਕਰ-ਕਮਲਾਂ ਨਾਲ ਰੱਖਿਆ ਗਿਆ। ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ, ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਬਾਬਾ ਅਮਰਜੀਤ ਸਿੰਘ ਨਾਨਕਪੁਰਾ ਵਾਲਿਆਂ ਨੇ ਵੀ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਸਮਾਗਮ ਵਿਚ ਬਾਬਾ ਗੁਰਮੇਲ ਸਿੰਘ ਕਾਰ ਸੇਵਾ, ਗੁਰਦੁਆਰਾ ਜਾਮਨੀ ਸਾਹਿਬ, ਅਵਤਾਰ ਸਿੰਘ ਲੋਧਰਾਂ, ਪ੍ਰਤਾਪ ਸਿੰਘ ਲੱਖੋ ਕੇ ਬਹਿਰਾਮ ਅਤੇ ਸੁਖਜੀਤ ਸਿੰਘ ਕੜਮਾ ਵੀ ਮੌਜੂਦ ਸਨ। ਸਮਾਗਮ ਦੀ ਆਰੰਭਤਾ ਭਾਈ ਲਖਵਿੰਦਰ ਸਿੰਘ ਇੰਚਾਰਜ ਵਲੋਂ ਅਰਦਾਸ ਬੇਨਤੀ ਨਾਲ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਅਤੇ ਤਨ-ਮਨ-ਧਨ ਨਾਲ ਇਸ ਮਹਾਨ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਇਆ।ਤੇਜਬੀਰ ਸਿੰਘ ਮਲਸੀਆਂ, ਮੈਨੇਜਰ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ, ਬਜੀਦਪੁਰ ਨੇ ਦੱਸਿਆ ਕਿ ਸਰਾਂ ਦਾ ਨਿਰਮਾਣ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਜਿਸ ਨਾਲ ਭਵਿੱਖ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਾਪਤ ਹੋਣਗੀਆਂ। ਇਸ ਮੌਕੇ ਸਮੂਹ ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਲਹਾਨੀ ਨੇੜੇ ਸੜਕ ਦੇ ਬਰਮਾਂ ’ਤੇ ਹੋਏ ਕਬਜ਼ੇ, ਹਾਦਸੇ ਵਾਪਰਨ ਦਾ ਖਤਰਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਕੈਦੀ ’ਤੇ ਹਮਲਾ, 4 ਹਵਾਲਾਤੀਆਂ ’ਤੇ ਮਾਮਲਾ ਦਰਜ
Ad Position 24
No active advertisement