ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਮਨਦੀਪ ਹਸਪਤਾਲ ’ਚ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦਾ ਇਲਾਜ ਸ਼ੁਰੂ * ਮਾਹਿਰ ਡਾ. ਪੌਰੁਸ਼ ਪਸਰੀਚਾ ਦੇਣਗੇ ਸੇਵਾਵਾਂ

Ad Position 21
No active advertisement
ਅਜੀਤ ਡੈਸਕ 14-07-2026
ਫ਼ਿਰੋਜ਼ਪੁਰ,13 ਜੁਲਾਈ (ਕੁਲਬੀਰ ਸਿੰਘ ਸੋਢੀ)—ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਨਾਲ ਸਬੰਧਿਤ ਬਿਮਾਰੀਆਂ ਦੇ ਇਲਾਜ ਦੀਆਂ ਸਹੂਲਤਾਂ ਦਾ ਵਿਸਥਾਰ ਕਰਦਿਆਂ ਦੇਸ਼ ਦੇ ਪ੍ਰਸਿੱਧ ਨਿਊਰੋ ਸਰਜਨ ਡਾ.ਪੌਰੁਸ਼ ਪਸਰੀਚਾ ਦਾ ਸਵਾਗਤ ਕੀਤਾ ਹੈ। ਹੁਣ ਮਰੀਜ਼ਾਂ ਨੂੰ ਮਾਹਿਰ ਡਾਕਟਰੀ ਸਲਾਹ ਦੇ ਨਾਲ-ਨਾਲ ਲੋੜ ਪੈਣ ’ਤੇ ਹਸਪਤਾਲ ਵਿਚ ਦਾਖਲ ਕਰਕੇ ਗੰਭੀਰ ਸਰਜਰੀ ਦੀ ਸਹੂਲਤ ਵੀ ਇਕੋਂ ਛੱਤ ਹੇਠ ਮੁਹੱਈਆ ਕਰਵਾਈ ਜਾਵੇਗੀ। ਪ੍ਰਬੰਧਕ ਡਾ.ਅਭਿਸ਼ੇਕ ਅਰੋੜਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਡਾ.ਪੌਰੁਸ਼ ਪਸਰੀਚਾ ਇਕ ਕਾਬਲ ਡਾਕਟਰ ਹਨ। ਜਿਨ੍ਹਾਂ ਨੂੰ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਨਾਲ ਜੁੜੀਆਂ ਬਿਮਾਰੀਆਂ ਦੇ ਇਲਾਜ ਦਾ ਵਿਸ਼ੇਸ਼ ਤਜਰਬਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਡਾ.ਪੌਰੁਸ਼ ਪਸਰੀਚਾ ਨੇ ਮੁੰਬਈ ਤੋਂ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਨਿਊਰੋ ਸਰਜਰੀ ਵਿਚ ਉੱਚ ਸਿੱਖਿਆ ਹਾਸਲ ਕੀਤੀ। ਇਸ ਤੋਂ ਇਲਾਵਾ ਟਾਟਾ ਮੈਮੋਰੀਅਲ ਹਸਪਤਾਲ ਤੋਂ ਦਿਮਾਗ਼ੀ ਟਿਊਮਰਾਂ ਦੇ ਇਲਾਜ ਦੀ ਵਿਸ਼ੇਸ਼ ਸਿਖਲਾਈ ਅਤੇ ਆਸਟਰੀਆ ਤੋਂ ਵਿਸ਼ਵ ਪੱਧਰੀ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੋਈ ਹੈ। ਅਰੋੜਾ ਨੇ ਅਗਲੀ ਜਾਣਕਾਰੀ ਸਾਂਝੀ ਕੀਤੀ ਕਿ ਹਸਪਤਾਲ ਵਿਚ ਡਾ.ਪੌਰੁਸ਼ ਪਸਰੀਚਾ ਹਰ ਸੋਮਵਾਰ ਅਤੇ ਵੀਰਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮਰੀਜ਼ਾਂ ਨੂੰ ਸਲਾਹ ਦੇਣਗੇ ਅਤੇ ਲੋੜ ਪੈਣ ’ਤੇ ਦਿਮਾਗ਼ੀ ਟਿਊਮਰ, ਰੀੜ੍ਹ ਦੀ ਹੱਡੀ ਦੇ ਰੋਗ, ਸਿਰ ਦੀਆਂ ਗੰਭੀਰ ਸੱਟਾਂ, ਦਿਮਾਗ਼ੀ ਦੌਰਾ, ਨਸਾਂ ’ਤੇ ਦਬਾਅ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਅਤੇ ਸਰਜਰੀ ਵੀ ਕੀਤੀ ਜਾਵੇਗੀ। ਹਸਪਤਾਲ ਪ੍ਰਬੰਧਨ ਨੇ ਕਿਹਾ ਕਿ ਅਮਨਦੀਪ ਹਸਪਤਾਲ ਅਤੇ ਉਜਾਲਾ ਸਿਗਨਸ ਦੀ ਇਹ ਸਾਂਝ ਲੋਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਅਮਨਦੀਪ ਗਰੁੱਪ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਮਰੀਜ਼ਾਂ ਨੂੰ ਸਭ ਤੋਂ ਵਧੀਆ ਅਤੇ ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਡਾ.ਪੌਰੁਸ਼ ਪਸਰੀਚਾ ਦੇ ਸ਼ਾਮਲ ਹੋਣ ਨਾਲ ਹਸਪਤਾਲ ਵਿਚ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਨਾਲ ਸਬੰਧਿਤ ਗੰਭੀਰ ਬਿਮਾਰੀਆਂ ਦੇ ਇਲਾਜ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਇਲਾਜ ਲਈ ਵੱਡੇ ਸ਼ਹਿਰਾਂ ਦਾ ਰੁੱਖ ਨਹੀਂ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਟਾਰੀਆ ਵਲੋਂ ਪਿੰਡ ਅਵਾਨ ਵਾਸੀਆਂ ਨਾਲ ‘ਲੋਕ ਮਿਲਣੀ’ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਫਿਟਨੈੱਸ ਕਲੱਬ ਦੀ ਟੀਮ ਨੂੰ ਟੀ-ਸ਼ਰਟਾਂ ਅਤੇ ਰਿਫਰੈਸ਼ਮੈਂਟ ਭੇਟ ਨੌਜਵਾਨਾਂ ਨੂੰ ਸਿਹਤਮੰਦ...
Ad Position 24
No active advertisement