ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਦੀ ਬੈਠਕ

Ad Position 21
No active advertisement
ਅਜੀਤ ਡੈਸਕ 14-07-2026
ਫ਼ਿਰੋਜ਼ਪੁਰ, 13 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ’ਤੇ ਬਲਾਕ ਆਗੂਆਂ ਦੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ ਵਧੋਣ ਅਤੇ ਜ਼ਿਲ੍ਹਾ ਸਕੱਤਰ ਗਰਬੰਸ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ’ਚ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਖਹਿਰਾ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ’ਚ ਸ਼ਾਮਿਲ ਕਿਸਾਨ ਆਗੂਆਂ ਨੇ ਕਿਸਾਨੀ ਸਬੰਧਿਤ ਮੁੱਦਿਆਂ ਅਤੇ ਮੰਗਾਂ ’ਤੇ ਵਿਚਾਰ ਚਰਚਾ ਕੀਤੀ। ਪ੍ਰੈੱਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਸਰਕਾਰ ਜੋ ਲੈਂਡ ਪੂਲਿਗ ਪਾਲਿਸੀ ਲਾਗੂ ਕਰਨਾ ਚਾਹੁੰਦੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਹਾਲਤਾਂ ਵਿਚ ਉਕਤ ਪਾਲਿਸੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ ਵਧੋਣ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਜ਼ਿਲ੍ਹੇ ਵਿਚ ਆਰਜ਼ੀ ਮੋਘੇ ਲਾਉਣ ਦੀ ਤਜਵੀਜ਼ ਲਿਆਂਦੀ ਹੈ, ਪਰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਰਜ਼ੀ ਮੋਘੇ ਲਾਉਣ ਤੋਂ ਵਾਂਝੇ ਰੱਖਿਆ ਹੈ, ਜੋ ਸ਼ਰੇਆਮ ਧੱਕੇਸ਼ਾਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬਾਕੀ ਜ਼ਿਲ੍ਹਿਆਂ ਦੀ ਤਰਜ਼ ’ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਆਰਜ਼ੀ ਮੋਘੇ ਲਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਮੋਟਰਾਂ ਦਾ ਲੋਡ ਵਧਾਉਣ ਦਾ ਐਲਾਨ ਕੀਤਾ ਹੈ। ਉਸ ਨੂੰ ਸਰਕਾਰ ਤੁਰੰਤ ਲਾਗੂ ਕਰੇ ਤਾਂ ਕਿ ਕਿਸਾਨ ਆਪਣੇ ਮੋਟਰਾਂ ਦਾ ਲੋਡ ਵਧਾ ਸਕਣ। ਇਸ ਮੌਕੇ ਗੁਰਮੇਲ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ ਸਰਪੰਚ, ਕੈਪਟਨ ਭਪਿਦੰਰ ਸਿੰਘ ਤੂਤ, ਬਲਾਕ ਪ੍ਰਧਾਨ ਦਲੀਪ ਸਿੰਘ ਰੁਕਨਾਂ ਬੇਗੂ, ਗੁਰਜੀਤ ਸਿੰਘ ਸੰਧੂ, ਵਣ ਸਿੰਘ, ਨਸੀਬ ਸਿੰਘ, ਪਰਮਜੀਤ ਸਿੰਘ ਨੂਰਪੁਰ, ਮਲਕੀਤ ਸਿੰਘ, ਮੇਜਰ ਸਿੰਘ, ਨਰਿੰਦਰ ਸਿੰਘ, ਬਹੋੜ ਸਿੰਘ, ਗੁਰਦੇਵ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਕ੍ਰਿਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਿਖਾਰੀ ਸਾਹਿਤ ਸਭਾ ਝੱਤਰਾ ਵਲੋਂ ਨੇਕ ਖੋਸਿਆਂ ਵਾਲੇ ਦਾ ਸਨਮਾਨ ਤੇ ਸਾਹਿਤਕ ਸਮਾਗਮ ਅਗਲੀ ਖ਼ਬਰ ਮਮਦੋਟ ਖੇਤਰ ਦੇ ਪਿੰਡਾਂ ’ਚ ਕੰਡਮ ਖੜ੍ਹੀਆਂ ਵਾਟਰ ਵਰਕਸ ਦੀਆਂ ਟੈਂਕੀਆਂ ਬਣ ਸਕਦੀਆਂ ਹਨ ਹਾਦਸੇ ਦਾ ਕਾਰਨ
Ad Position 24
No active advertisement