ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਕੂੜੇ-ਕਰਕਟ ਦੇ ਲੱਗੇ ਢੇਰ

Ad Position 21
No active advertisement
ਅਜੀਤ ਡੈਸਕ 14-07-2026
ਮੁੱਦਕੀ, 13 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 8 ਜੁਲਾਈ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੱਢਿਆ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, 10 ਸਾਲਾਂ ਦੀ ਪਾਲਿਸੀ ਨੂੰ ਬੰਦ ਕਰਕੇ 3 ਸਾਲਾਂ ਦੀ ਪਾਲਿਸੀ ਬਣਾਈ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਮੰਨੀਆਂ ਜਾਣ। ਨਹੀਂ ਤਾਂ ਉਹ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣਗੇ। ਓਧਰ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਅਸਰ ਹੁਣ ਕਸਬੇ ਦੀ ਸਾਫ਼-ਸਫ਼ਾਈ ’ਤੇ ਸਪਸ਼ਟ ਤੌਰ ’ਤੇ ਨਜ਼ਰ ਆਉਣ ਲੱਗਾ ਹੈ। ਕਸਬੇ ਦੀਆਂ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਕੂੜੇ-ਕਰਕਟ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਕਸਬੇ ਵਿਚ ਦਾਖ਼ਲ ਹੁੰਦੇ ਹੀ ਸੜਕਾਂ ਦੇ ਕਿਨਾਰਿਆਂ ’ਤੇ ਪਈ ਗੰਦਗੀ ਪ੍ਰਸ਼ਾਸਨ ਦੇ ਸਫ਼ਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਲਗਾਤਾਰ ਵੱਧ ਰਹੀ ਗੰਦਗੀ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਕਸਬਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕੂੜੇ ਦੀ ਚੁਕਾਈ ਨਾ ਹੋਈ ਤਾਂ ਬਰਸਾਤ ਦੇ ਮੌਸਮ ਦੌਰਾਨ ਮੱਛਰਾਂ ਅਤੇ ਮੱਖੀਆਂ ਦੀ ਗਿਣਤੀ ਵਧਣ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਸਕਦਾ ਹੈ। ਸਥਾਨਕ ਵਾਸੀਆਂ ਨੇ ਨਗਰ ਪੰਚਾਇਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਨਾਲ ਜਲਦ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਕਸਬੇ ਦੀ ਸਫ਼ਾਈ ਵਿਵਸਥਾ ਮੁੜ ਪਟੜੀ ’ਤੇ ਆ ਸਕੇ।
Ad Position 22
No active advertisement
ਪਿਛਲੀ ਖ਼ਬਰ ਮੱਖੂ ਰੇਲਵੇ ਫਾਟਕ ਸੀ-84 ਨੂੰ ਖੁੱਲ੍ਹਵਾਉਣ ਲਈ ਸਮਾਜ ਸੇਵੀਆਂ ਵਲੋਂ ਰੇਲਵੇ ਅਧਿਕਾਰੀ ਨੂੰ ਮੰਗ ਪੱਤਰ ਅਗਲੀ ਖ਼ਬਰ ਪਿੰਡ ਲੱਖਾ ਸਿੰਘ ਵਾਲਾ ਉਤਾੜ ਤੋਂ ਡੇਢ ਦਰਜਨ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24
No active advertisement