ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਨਾਂਅ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ‘ਆਪ’ ਸਰਕਾਰ-ਨਵਨੀਤ ਕੁਮਾਰ ਗੋਰਾ

Ad Position 21
No active advertisement
ਅਜੀਤ ਡੈਸਕ 14-07-2026
ਫ਼ਿਰੋਜ਼ਪੁਰ, 13 ਜੁਲਾਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਇਹ ਯੋਜਨਾ ਲੋਕ ਭਲਾਈ ਨਾਲੋਂ ਵੱਧ ਸਿਆਸੀ ਲਾਭ ਹਾਸਿਲ ਕਰਨ ਲਈ ਵਰਤੀ ਜਾ ਰਹੀ ਹੈ। ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਇਸ ਸਕੀਮ ਤਹਿਤ ਫਾਰਮਾਂ ਦੀ ਵੰਡ ਵਿਚ ਕਥਿਤ ਤੌਰ ’ਤੇ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੀਮਾਂ ਦੇ ਫਾਰਮ ਸਬੰਧਿਤ ਸਰਕਾਰੀ ਵਿਭਾਗਾਂ ਰਾਹੀਂ ਆਮ ਲੋਕਾਂ ਨੂੰ ਉਪਲਬਧ ਕਰਵਾਏ ਜਾਂਦੇ ਸਨ, ਪਰ ਹੁਣ ਇਸ ਯੋਜਨਾ ਦੇ ਫਾਰਮ ਸਥਾਨਕ ਵਿਧਾਇਕਾਂ ਦੇ ਦਫ਼ਤਰਾਂ ਤੋਂ ਦਿੱਤੇ ਜਾ ਰਹੇ ਹਨ। ਜਿਸ ਕਾਰਨ ਆਮ ਔਰਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੋਰਾ ਨੇ ਦੋਸ਼ ਲਾਇਆ ਕਿ ਯੋਜਨਾ ਦੇ ਫਾਰਮ ਪਹਿਲ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਦਿੱਤੇ ਜਾ ਰਹੇ ਹਨ। ਜਦਕਿ ਆਮ ਪਰਿਵਾਰਾਂ ਦੀਆਂ ਮਹਿਲਾਵਾਂ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੀਆਂ ਰਹਿੰਦੀਆਂ ਹਨ, ਪਰ ਉਨ੍ਹਾਂ ਨੂੰ ਫਾਰਮ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਵਿਚ ਮਾਵਾਂ ਅਤੇ ਧੀਆਂ ਖ਼ੱਜਲ਼-ਖ਼ੁਆਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੱਖਪਾਤ ਅਤੇ ਲੋਕਾਂ ਦੀ ਖ਼ੱਜਲ-ਖ਼ੁਆਰੀ ਜਾਰੀ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਲੋਕਾਂ ਵਿਚ ਉਠਾਏਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਵ ਮਹਾਪੁਰਾਣ ਕਥਾ ਅੱਜ ਤੋਂ ਅਗਲੀ ਖ਼ਬਰ ਮੱਖੂ ਰੇਲਵੇ ਫਾਟਕ ਸੀ-84 ਨੂੰ ਖੁੱਲ੍ਹਵਾਉਣ ਲਈ ਸਮਾਜ ਸੇਵੀਆਂ ਵਲੋਂ ਰੇਲਵੇ ਅਧਿਕਾਰੀ ਨੂੰ ਮੰਗ ਪੱਤਰ
Ad Position 24
No active advertisement