02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਫਿਰੋਜ਼ਪੁਰ ਮੰਡਲ ’ਚ ਈ-ਟੈਂਡਰ ਰਾਹੀਂ ਐੱਸ.ਐੱਲ.ਆਰ. ਲੀਜ਼ਿੰਗ ਇਕਰਾਰਨਾਮੇ ਤੋਂ ਮਿਲੇਗਾ 1.94 ਕਰੋੜ ਦਾ ਮਾਲੀਆ

Ad Position 21
No active advertisement
ਅਜੀਤ ਡੈਸਕ 15-07-2026
ਫਿਰੋਜ਼ਪੁਰ 14 ਜੁਲਾਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਵਿਚ ਈ-ਟੈਂਡਰ ਦੇ ਜ਼ਰੀਏ ਟਰੇਨ ਨੰਬਰ 12716 (ਸੱਚਖੰਡ ਐਕਸਪ੍ਰੈਸ) ਵਿਚ ਐੱਸ.ਐੱਲ.ਆਰ. ਲੀਜ਼ਿੰਗ ਇਕਰਾਰਨਾਮਾ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ। ਇਸ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਸਹੂਲਤ ਮਿਲੇਗੀ ਅਤੇ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਇਕਰਾਰਨਾਮੇ ਤੋਂ ਰੇਲਵੇ ਨੂੰ ਲਗਭਗ 1.94 ਕਰੋੜ ਦਾ ਮਾਲੀਆ (ਰਾਜਸਵ) ਪ੍ਰਾਪਤ ਹੋਵੇਗਾ। ਐੱਸ.ਐੱਲ.ਆਰ. ਲੀਜ਼ਿੰਗ ਪ੍ਰਣਾਲੀ ਨਾਲ ਰੇਲਵੇ ਨੂੰ ਵਾਧੂ ਮਾਲੀਆ ਪ੍ਰਾਪਤ ਹੁੰਦਾ ਹੈ ਅਤੇ ਟਰੇਨਾਂ ਵਿਚ ਉਪਲਬਧ ਜਗ੍ਹਾ ਦੀ ਬਿਹਤਰ ਵਰਤੋਂ ਯਕੀਨੀ ਹੁੰਦੀ ਹੈ। ਇਸ ਦੇ ਨਾਲ ਹੀ ਵਪਾਰੀਆਂ ਨੂੰ ਆਪਣੇ ਸਾਮਾਨ ਨੂੰ ਤੇਜ਼ੀ ਅਤੇ ਸੁਰੱਖਿਅਤ ਤਰੀਕੇ ਨਾਲ ਇਕ ਥਾਂ ਤੋਂ ਦੂਜੀ ਥਾਂ ਭੇਜਣ ਦੀ ਸਹੂਲਤ ਮਿਲਦੀ ਹੈ। ਇਹ ਪ੍ਰਣਾਲੀ ਰੇਲਵੇ ਅਤੇ ਵਪਾਰੀ ਦੋਵਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ, ਜਿਸ ਨਾਲ ਸਮੇਂ ਅਤੇ ਲਾਗਤ ਦੋਵਾਂ ਦੀ ਬੱਚਤ ਹੋ ਰਹੀ ਹੈ। ਈ-ਟੈਂਡਰ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਕਰਾਰਨਾਮੇ ਅਲਾਟ ਕੀਤੇ ਜਾਣ ਨਾਲ ਰੇਲਵੇ ਦੀ ਆਮਦਨ ’ਚ ਵਾਧਾ ਹੋ ਰਿਹਾ ਹੈ ਅਤੇ ਯਾਤਰੀਆਂ ਨੂੰ ਬਿਹਤਰ ਸਹੂਲਤ ਮਿਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਕੁਸ਼ ਬੈਨੀਵਾਲ ਨੇ ਸੀ.ਬੀ.ਐੱਸ.ਈ. ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ’ਚ ਬਤੌਰ ਰਿਸੋਰਸ ਪਰਸਨ ਨਿਭਾਈ ਅਹਿਮ ਭੂਮਿਕਾ ਅਗਲੀ ਖ਼ਬਰ ਜੇਲ੍ਹ ਅੰਦਰ ਬਣੀ ਵੀਡੀਓ ਨੇ ਖੋਲ੍ਹਿਆ ਭੇਦ, ਬੈਰਕ ਨੇੜੇ ਲੁਕਾਇਆ ਮੋਬਾਈਲ ਬਰਾਮਦ
Ad Position 24
No active advertisement