02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜਾਂ ’ਚ ਗੁਣਵੱਤਾ, ਸਮਾਂਬੱਧਤਾ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾਵੇ -ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 15-07-2026
ਫ਼ਿਰੋਜ਼ਪੁਰ,14 ਜੁਲਾਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦੀ ਸਮੀਖਿਆ ਸੰਬੰਧੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸ਼ਹਿਰ ’ਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ, ਉਨ੍ਹਾਂ ਦੀ ਮੌਜੂਦਾ ਸਥਿਤੀ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਸਰਕੂਲਰ ਰੋਡ ਸਮੇਤ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਸੰਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਅਧੀਨ ਸੜਕਾਂ ਦੀ ਨਿਯਮਿਤ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਸਬੰਧਤ ਵਿਭਾਗਾਂ ਨਾਲ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਲੋਕਾਂ ਨੂੰ ਆਉਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਸੜਕ ਨਿਰਮਾਣ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ‘ਲਾਈਫ਼ ਸਕਿੱਲਜ਼’ ਵਿਸ਼ੇ ’ਤੇ ਸੀ.ਬੀ.ਐੱਸ.ਈ.ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ
Ad Position 24
No active advertisement