03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 15-07-2026
ਫ਼ਿਰੋਜ਼ਪੁਰ 14 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਸ਼ਹਿਰੀ ਮੰਡਲ ਫ਼ਿਰੋਜ਼ਪੁਰ ਅਤੇ ਸਬ ਅਰਬਨ ਫ਼ਿਰੋਜ਼ਪੁਰ ਦੇ ਬਿਜਲੀ ਕਾਮਿਆਂ ਨੇ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਕਾਲ ’ਤੇ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਗੇਟ ਰੈਲੀ ਕੀਤੀ ਗਈ। ਇਸ ਰੈਲੀ ਦੀ ਪ੍ਰਧਾਨਗੀ ਅਸ਼ਵਨੀ ਕੁਮਾਰ ਅਤੇ ਬਲਵੰਤ ਸਿੰਘ ਬਿੱਟੂ ਨੇ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਰਾਕੇਸ਼ ਸੈਣੀ, ਜ਼ੋਨ ਆਗੂ ਰਾਜੇਸ਼ ਦੱਤਾ, ਸਾਹਿਲ ਅਹੂਜਾ ਮੋਨੂੰ, ਰੋਹਿਤ ਦੇਵਗਨ, ਰੌਸ਼ਨ ਲਾਲ, ਪਿੱਪਲ ਸਿੰਘ, ਪ੍ਰਦੀਪ ਸ਼ਰਮਾ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵਾਰ ਵਾਰ ਮੀਟਿੰਗਾਂ ਵਿਚ ਸਮਝੌਤੇ ਕਰਕੇ ਸਮਝੌਤਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਕਰਮਚਾਰੀਆਂ ਮੰਗ ਕੀਤੀ ਕਿ 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਕਰਮਚਾਰੀਆਂ ਨੂੰ 6ਵਾਂ ਪੇ ਸਕੇਲ ਦਿੱਤਾ ਜਾਵੇ, 18 ਪ੍ਰਤੀਸ਼ਤ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਆਊਟ ਸੋਰਸਿੰਗ ਕਾਮੇ ਪੱਕੇ ਕੀਤੇ ਜਾਣ, ਪਾਰਟ ਟਾਈਮ ਕਾਮੇ ਪੱਕੇ ਕੀਤੇ ਜਾਣ ਅਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ। ਜੇਕਰ ਕੀਤੇ ਸਮਝੌਤੇ ਲਾਗੂ ਨਾ ਕੀਤੇ ਤਾਂ ਕਰਮਚਾਰੀ 21-22 ਜੁਲਾਈ ਤੋਂ ਲਗਾਤਾਰ ਹੜਤਾਲ ਕਰਨਗੇ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ ਅਗਲੀ ਖ਼ਬਰ ਸਨਾਤਨ ਧਰਮ ਗੀਤਾ ਭਵਨ ਮੰਦਰ ਫ਼ਾਜ਼ਿਲਕਾ ਤੋਂ ਭਲਕੇ ਸਜਾਈ ਜਾਵੇਗੀ ਚੌਥੀ ਵਿਸ਼ਾਲ ਸ੍ਰੀ ਜਗਨਨਾਥ ਰਥ ਯਾਤਰਾ
Ad Position 24
No active advertisement