03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਰਨੀਵਾਲਾ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ

Ad Position 21
No active advertisement
ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ 6 ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਨਗਰ ਕੌਂਸਲ ਦੀ ਨਵੀਂ ਲੀਡਰਸ਼ਿਪ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਵਿਸ਼ੇਸ਼ ਮੌਜੂਦਗੀ ਵਿਚ ਹੋਈ ਚੋਣ ਦੌਰਾਨ ਮੋਨੂੰ ਕੁੱਕੜ ਪਤਨੀ ਅਜੇ ਕੁਮਾਰ ਕੁੱਕੜ ਨੂੰ ਨਗਰ ਕੌਂਸਲ ਅਰਨੀਵਾਲਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹੋਈ ਚੋਣ ਪ੍ਰਕਿਰਿਆ ਦੌਰਾਨ ਸਰਵਸੰਮਤੀ ਨਾਲ ਸ਼ਿਵ ਕੁਮਾਰ ਭੱਲਾ ਅਤੇ ਕੁਲਵੰਤ ਕੌਰ ਪਤਨੀ ਗੁਰਮੀਤ ਸਿੰਘ ਨੂੰ ਨਗਰ ਕੌਂਸਲ ਦਾ ਉਪ-ਪ੍ਰਧਾਨ ਚੁਣਿਆ ਗਿਆ। ਨਵੀਂ ਟੀਮ ਦੇ ਗਠਨ ਦੀ ਖ਼ਬਰ ਆਉਂਦਿਆਂ ਹੀ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਕੌਂਸਲ ਅਰਨੀਵਾਲਾ ਦੇ ਸਰਬਪੱਖੀ ਵਿਕਾਸ, ਲੋਕ ਭਲਾਈ ਕਾਰਜਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਇਹ ਨਵੀਂ ਟੀਮ ਪੂਰੀ ਲਗਨ ਨਾਲ ਕੰਮ ਕਰੇਗੀ। ਦੂਜੇ ਪਾਸੇ ਨਵ-ਨਿਯੁਕਤ ਪ੍ਰਧਾਨ ਮੋਨੂੰ ਕੁੱਕੜ ਅਤੇ ਉਪ-ਪ੍ਰਧਾਨਾਂ ਨੇ ਹਲਕਾ ਵਿਧਾਇਕ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮਰਹੂਮ ਡਰਾਈਵਰ ਦੇ ਪਰਿਵਾਰ ਨੂੰ 58 ਲੱਖ ਦੀ ਬੀਮਾ ਸਹਾਇਤਾ ਸੌਂਪੀ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ
Ad Position 24
No active advertisement