03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਰੋਡਵੇਜ਼ ਦੇ ਮਰਹੂਮ ਡਰਾਈਵਰ ਦੇ ਪਰਿਵਾਰ ਨੂੰ 58 ਲੱਖ ਦੀ ਬੀਮਾ ਸਹਾਇਤਾ ਸੌਂਪੀ

Ad Position 21
No active advertisement
ਅਜੀਤ ਡੈਸਕ 15-07-2026
ਫ਼ਿਰੋਜ਼ਪੁਰ, 14 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ਦੇ ਡਰਾਈਵਰ ਜਸਵਿੰਦਰ ਸਿੰਘ, ਜਿਸ ਦੀ 23 ਦਸੰਬਰ 2025 ਨੂੰ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਪੰਜਾਬ ਐਂਡ ਸਿੰਧ ਬੈਂਕ ਵਲੋਂ ਕੁੱਲ 58 ਲੱਖ ਰੁਪਏ ਦੀ ਬੀਮਾ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਜਾਣਕਾਰੀ ਅਨੁਸਾਰ ਮੁਲਾਜ਼ਮ ਜਥੇਬੰਦੀ ਦੀ ਮੰਗ ’ਤੇ ਵਿਭਾਗ ਵਲੋਂ ਕਰਮਚਾਰੀਆਂ ਦੇ ਖਾਤੇ ਪੰਜਾਬ ਐਂਡ ਸਿੰਧ ਬੈਂਕ ਵਿਚ ਖੁਲ੍ਹਵਾਏ ਗਏ ਸਨ, ਜਿਸ ਤਹਿਤ ਮਰਹੂਮ ਕਰਮਚਾਰੀ ਦੇ ਪਰਿਵਾਰ ਨੂੰ ਦੁਰਘਟਨਾ ਬੀਮਾ ਕਲੇਮ ਵਜੋਂ 40 ਲੱਖ ਰੁਪਏ ਅਤੇ ਬੱਚਿਆਂ ਦੀ ਸਿੱਖਿਆ ਲਈ 18 ਲੱਖ ਰੁਪਏ ਜਾਰੀ ਕੀਤੇ ਗਏ। ਚੈੱਕ ਭੇਟ ਕਰਨ ਮੌਕੇ ਪੰਜਾਬ ਰੋਡਵੇਜ਼ ਕਰਮਚਾਰੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਮੈਨੇਜਰ ਅਮਿਤ ਕੁਮਾਰ ਅਰੋੜਾ, ਟ੍ਰਰੈਫਿਕ ਮੈਨੇਜਰ ਨਿਰਦੋਸ਼ ਕੁਮਾਰ, ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਡਿਪੂ ਸਕੱਤਰ ਮੁਖਪਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਜਿਹੀਆਂ ਬੀਮਾ ਯੋਜਨਾਵਾਂ ਮੁਸ਼ਕਲ ਸਮੇਂ ਵਿਚ ਕਰਮਚਾਰੀਆਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੁੰਦੀਆਂ ਹਨ ਅਤੇ ਹਰ ਮੁਲਾਜ਼ਮ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਘਰ ’ਚ ਦਾਖਲ ਹੋ ਕੇ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਰਨੀਵਾਲਾ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ
Ad Position 24
No active advertisement