ਫ਼ਿਰੋਜ਼ਪੁਰ, 15 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨੇਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ। ਜਿਸ ਦੌਰਾਨ ਹੋਰਨਾਂ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਪਿੱਛੋਂ ਅਹਿਮ ਲੈਂਡ ਪੂਲਿੰਗ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਮਤਾ ਪਾਸ ਹੋਇਆ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਜ਼ਮੀਨ ਹੜੱਪਣ ਲਈ ਜੋ ਲੈਂਡ ਪੁਲਿੰਗ ਪਾਲਸੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਥੇਬੰਦੀ ਨਹੀਂ ਹੋਣ ਦੇਵੇਗੀ। ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀ ਅਤੇ ਹਰਦਿਆਲ ਸਿੰਘ ਅਲੀਪੁਰ ਨੇ ਕਿਹਾ ਕਿ ਇਸ ਦੇ ਨਾਲ ਕੇਂਦਰ ਸਰਕਾਰ ਵਲੋਂ ਜੋ ਅਮਰੀਕਾ ਦੇਸ਼ ਨਾਲ ਵਪਾਰਿਕ ਸਮਝੌਤਾ ਕੀਤਾ ਗਿਆ ਹੈ, ਉਸ ਨੂੰ ਰੱਦ ਕੀਤਾ ਜਾਵੇ, ਕਿਉਂਕਿ ਇਸ ਨਾਲ ਕਿਸਾਨੀ ਬਰਬਾਦੀ ਵੱਲ ਧਕੇਲੀ ਜਾਵੇਗੀ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਪਹਿਲਾ ਨਾਲੋਂ ਵੀ ਮਾੜੀ ਹੋ ਜਾਵੇਗੀ। ਇਸ ਦਾ ਵੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿਰੋਧ ਕਰਦੀ ਹੈ। ਆਗੂਆਂ ਨੇ ਦੱਸਿਆ ਕਿ 22 ਜੁਲਾਈ ਨੂੰ ਟੂਲ ਪਲਾਜੇ 12 ਤੋਂ 3 ਵਜੇ ਤੱਕ ਫ਼ਰੀ ਕੀਤੇ ਜਾਣਗੇ। ਇਸ ਮੌਕੇ ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਜ਼ੀਰਾ ਜ਼ਿਲ੍ਹਾ ਪੈ੍ਸ ਸਕੱਤਰ, ਜਲੌਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਬਲਵਿੰਦਰ ਸਿੰਘ ਮਰਖਾਈ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਬਲਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ ਭਾਈ, ਰਵਿੰਦਰ ਸਿੰਘ, ਜੋਗਿੰਦਰ ਸਿੰਘ ਕੌੜਾ, ਸੁਰਜੀਤ ਸਿੰਘ, ਗੁਰਬਚਨ ਸਿੰਘ, ਅਨੌਖ ਸਿੰਘ, ਜਗਤਾਰ ਸਿੰਘ, ਹਰਬੰਸ ਸਿੰਘ ਪ੍ਰਧਾਨ, ਜਸਵੰਤ ਸਿੰਘ ਪ੍ਰਧਾਨ, ਗੁਰਦੇਵ ਸਿੰਘ, ਜਸਵੰਤ ਸਿੰਘ ਕੋਟ ਕਰੋੜ, ਮਨਪ੍ਰੀਤ ਸਿੰਘ ਮਰੂੜ, ਸੇਵਕ ਸਿੰਘ ਸੰਘੇੜਾ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਪ੍ਰਗਟ ਸਿੰਘ ਕੋਹਾਲਾ, ਗੁਰਮੇਜ ਸਿੰਘ ਕੋਹਾਲਾ, ਸੁਖਦੇਵ ਸਿੰਘ ਮੀਤ ਪ੍ਰਧਾਨ ਬਲਾਕ, ਗੁਰਮੇਲ ਸਿੰਘ ਸ਼ੂਸ਼ਕ, ਗੁਰਦਾਸ ਸਿੰਘ ਸ਼ੂਸ਼ਕ, ਮਹਿੰਗਾ ਰਾਮ ਆਦਿ ਹਾਜ਼ਰ ਸਨ।