11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਕਾਲੀ ਦਲ ਵਾਰਿਸ ਪੰਜਾਬ ਦੇ, ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ’ਤੇ ਪਹਿਰਾ ਦੇਣ ਵਾਲੀ ਪਾਰਟੀ -ਹਸ਼ਮਤਵਾਲਾ ਜ਼ੀਰਾ ਵਿਖੇ ਦਫਤਰ ਦਾ ਉਦਘਾਟਨ ਭਲਕੇ

Ad Position 21
No active advertisement
ਅਜੀਤ ਡੈਸਕ 16-07-2026
ਜ਼ੀਰਾ,15 ਜੁਲਾਈ (ਰਜਨੀਸ਼ ਕਥੂਰੀਆ)- ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਬਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਤੇ ਪਹਿਰਾ ਦੇਣ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਦਰਦ ਪਛਾਨਣ ਵਾਲੀ ਇਸ ਪਾਰਟੀ ਨੂੰ ਸਮੁੱਚੇ ਪੰਜਾਬ ਵਿਚੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤਵਾਲਾ ਨੇ ਜ਼ੀਰਾ ਵਿਖੇ ਗੱਲਬਾਤ ਕਰਦਿਆਂ ਕੀਤਾ। ਹਸ਼ਮਤਵਾਲਾ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਾ, ਰਿਸ਼ਵਤਖੋਰੀ,ਗੈਂਗਸਟਰਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਖਤਮ ਕਰਨ ਦੇ ਵਾਅਦੇ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਇਹਨਾਂ ਅਲਾਮਤਾਂ ਦਾ ਪਹਿਲਾਂ ਨਾਲੋਂ ਵੀ ਜਿਆਦਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਰਾਜਕਤਾ ਦਾ ਮਾਹੌਲ ਹੈ ਅਤੇ ਲੋਕਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ। ਇਸ ਦੌਰਾਨ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤਵਾਲਾ ਨੇ ਦੱਸਿਆ ਕਿ ਉਹਨਾਂ ਵਲੋਂ ਭਲਕੇ 17 ਜੁਲਾਈ 2026 ਨੂੰ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸਨਰਾਈਜ਼ ਪੈਲੇਸ ਦੇ ਸਾਹਮਣੇ ਆਪਣਾ ਦਫਤਰ ਖੋਲਿਆ ਜਾ ਰਿਹਾ ਹੈ।ਜਿੱਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਮਾਤਾ ਬੀਬੀ ਬਲਵਿੰਦਰ ਕੌਰ ਤੋਂ ਇਲਾਵਾ ਪਰਮਜੀਤ ਸਿੰਘ ਜੌਹਲ, ਲਖਬੀਰ ਸਿੰਘ ਲੱਖਾ ਸਿਧਾਣਾ,ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਮਨਪ੍ਰੀਤ ਸਿੰਘ ਇਆਲੀ,ਹਰਭਜਨ ਸਿੰਘ ਤੁੜ,ਜਗਦੀਦੀਪ ਸਿੰਘ ਭੁੱਲਰ ਪ੍ਰਧਾਨ ਜਿਲਾ ਫਿਰੋਜ਼ਪੁਰ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ। ਇਸ ਉਪਰੰਤ ਕਥਾ ਕੀਰਤਨ ਹੋਵੇਗਾ। ਉਹਨਾਂ ਜ਼ੀਰਾ ਹਲਕੇ ਦੀ ਸੰਗਤ ਨੂੰ ਦਫਤਰ ਦੇ ਉਦਘਾਟਨ ਦੇ ਮੌਕੇ ’ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਹਸ਼ਮਤਵਾਲਾ ਦੇ ਨਾਲ ਪ੍ਰਗਟ ਸਿੰਘ ਮੱਖੂ ਮੀਡੀਆ ਇੰਚਾਰਜ ਜਿਲਾ ਫਿਰੋਜ਼ਪੁਰ,ਸੁਖਦੇਵ ਸਿੰਘ ਮੱਖੂ ਜ਼ਿਲ੍ਹਾ ਜਨਰਲ ਸਕੱਤਰ,ਰਣਜੀਤ ਸਿੰਘ ਬੰਬ ਜ਼ਿਲਾ ਆਗੂ ਫਿਰੋਜ਼ਪੁਰ,ਮਾਸਟਰ ਵੀਰ ਸਿੰਘ ਜਿਲ੍ਹਾ ਖਜਾਨਚੀ ਫਿਰੋਜ਼ਪੁਰ ਅਤੇ ਸਰਕਲ ਪ੍ਰਧਾਨ ਰਘਬੀਰ ਸਿੰਘ ਸਨੇਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਤੋਂ ਗਏ ਕਿਸਾਨਾਂ ਦੇ ਵਫ਼ਦ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਘਟੀਆਂ ਬੀ... ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਬਾਜ਼ਾਰਾਂ ’ਚ ਕੱਢੀ ਰੋਸ ਰੈਲੀ
Ad Position 24