11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹਰੀਕੇ ਪੱਤਣ ਵਿਖੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਐਸ.ਡੀ.ਓ ਧਾਲੀਵਾਲ

Ad Position 21
No active advertisement
ਅਜੀਤ ਡੈਸਕ 16-07-2026
ਮੁੱਦਕੀ, 15 ਜੁਲਾਈ(ਭੁਪਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੋ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ਵਿਚ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਦਾ ਫ਼ੈਸਲਾ ਅਤਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਦਕੀ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਐਸ.ਡੀ.ਓ ਮਹਾਬੀਰ ਸਿੰਘ ਧਾਲੀਵਾਲ ਨੇ ਇੱਥੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਯਾਦਗਾਰ ਬਣਾਉਣ, ਸ਼ਹੀਦਾਂ ਦੇ ਸਮੁੱਚੇ ਅੰਕੜੇ ਇਕੱਤਰ ਕਰਨ ਅਤੇ ਇਕ ਦਸਤਾਵੇਜ਼ੀ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ। ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਵੀਕਾਰ ਕਰਦਿਆਂ ਸਿੱਖ ਸੰਗਤ ’ਤੇ ਭਰੋਸਾ ਦਿੱਤਾ ਕਿ ਜਲਦ ਹੀ ਇਹ ਯਾਦਗਾਰ ਬਣਾਈ ਜਾਵੇਗੀ ਅਤੇ ਹਰੀਕੇ ਪੱਤਣ ਵਿਚ ਦਰਿਆ ਵਿਚ ਰੋੜੇ (ਵਹਾਏ) ਗਏ ਸ਼ਹੀਦਾਂ ਦੇ ਨਾਂ ਵੀ ਉੱਕਰੇ ਜਾਣਗੇ। ਅਕਾਲੀ ਆਗੂ ਅਤੇ ਸਾਬਕਾ ਐਸ.ਡੀ.ਓ ਮਹਾਬੀਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਕਮੇਟੀ ਦੇ ਸ਼ਹੀਦੀ ਯਾਦਗਾਰ ਬਣਾਉਣ ਵਾਲੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਿੰਘ ਦੀ ਯਾਦ ਵਿਚ ਜਲਦ ਹੀ ਇਹ ਯਾਦਗਾਰ ਬਣ ਦੇ ਤਿਆਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਜ਼ੀਰਾ ਦੇ ਵਿਦਿਆਰਥੀ ਦੀ ਭਾਰਤੀ ਟੀਮ ਵਿਚ ਚੋਣ ਅਗਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਤੋਂ ਗਏ ਕਿਸਾਨਾਂ ਦੇ ਵਫ਼ਦ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਘਟੀਆਂ ਬੀ...
Ad Position 24