10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਸ਼ਹਿਜ਼ਾਦੀ ਵਿਖੇ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਕੀਤਾ ਛਿੜਕਾਓ

Ad Position 21
No active advertisement
ਅਜੀਤ ਡੈਸਕ 17-07-2026
ਫ਼ਿਰੋਜ਼ਸ਼ਾਹ, 16 ਜੁਲਾਈ(ਸਰਬਜੀਤ ਸਿੰਘ ਧਾਲੀਵਾਲ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰੀਆ ਅਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਖ਼ਾਤਮੇ ਲਈ ਪਿੰਡ ਸ਼ਹਿਜ਼ਾਦੀ ਵਿਖੇ ਸਿਹਤ ਵਿਭਾਗ ਦੀ ਸਾਂਝੀ ਟੀਮ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ’ਚ ਪੰਚਾਇਤ ਵਲੋਂ ਪੁਰਾ ਸਹਿਯੋਗ ਕੀਤਾ ਗਿਆ। ਇਸ ਮੁਹਿੰਮ ਤਹਿਤ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਗ੍ਰਾਮ ਪੰਚਾਇਤ ਦੇ ਮੈਂਬਰ ਪੰਚਾਇਤ ਧਰਮਵੀਰ ਸਿੰਘ ਅਤੇ ਮਲਟੀਪਰਪਜ਼ ਹੈਲਥ ਵਰਕਰ ਜਗਜੀਤ ਸਿੰਘ ਅਤੇ ਹਰਨੇਕ ਸਿੰਘ ਵਲੋਂ ਟੀਮ ਬਣਾ ਕੇ ਪਿੰਡ ਦੀਆਂ ਗਲੀਆਂ, ਨਾਲੀਆਂ, ਖੜ੍ਹੇ ਪਾਣੀ ਦੇ ਟੋਇਆਂ ਅਤੇ ਜਨਤਕ ਥਾਵਾਂ ’ਤੇ ਦਵਾਈ ਦਾ ਛਿੜਕਾਅ ਕਰਵਾਇਆ। ਸਿਹਤ ਵਿਭਾਗ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਦਵਾਈ ਪਾਣੀ ਵਿਚ ਮਿਲ ਕੇ ਮੱਛਰਾਂ ਦੇ ਆਂਡਿਆਂ ਅਤੇ ਲਾਰਵੇ ਨੂੰ ਸ਼ੁਰੂਆਤੀ ਦੌਰ ਵਿਚ ਹੀ ਖ਼ਤਮ ਕਰ ਦਿੰਦੀ ਹੈ, ਜਿਸ ਨਾਲ ਬਿਮਾਰੀ ਫੈਲਣ ਦਾ ਖ਼ਤਰਾ ਟੱਲ ਜਾਂਦਾ ਹੈ। ਇਸ ਮੌਕੇ ਮੈਂਬਰ ਪੰਚਾਇਤ ਧਰਮਵੀਰ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ, ਕੂਲਰਾਂ, ਗਮਲਿਆਂ ਅਤੇ ਪਾਣੀ ਦੀਆਂ ਟੈਂਕੀਆਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਪਿੰਡ ਨੂੰ ਸਾਫ਼-ਸੁਥਰਾ ਅਤੇ ਬਿਮਾਰੀ ਮੁਕਤ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਸ਼ਲਾਘਾਯੋਗ ਉਪਰਾਲੇ ਲਈ ਪਿੰਡ ਵਾਸੀਆਂ ਵਲੋਂ ਗ੍ਰਾਮ ਪੰਚਾਇਤ ਅਤੇ ਸਿਹਤ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਸਵਾਲਾਂ ਦੇ ਘੇਰੇ ’ਚ ਸਖੀਆਂ ਦੀ ਨਿਯੁਕਤੀ ’ਚ ਨਹੀਂ ਦਿਖੀ ਪਾਰਦਰਸ਼ਿਤਾ ਅਗਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ 2 ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਬਣਾਈ ਥਾਂ
Ad Position 24