05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੰਜਾਬੀ ਬੋਲਣ ਤੋਂ ਰੋਕਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਭਾਕਿਯੂ ਕਾਦੀਆਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 18-07-2026
ਜ਼ੀਰਾ,17 ਜੁਲਾਈ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਨੇ ਪੰਜਾਬੀ ਬੋਲਣ ਤੋਂ ਰੋਕਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਹਰਾ ਪੀਰ ਸਨੇਰ ਵਿਖੇ ਹੋਈ। ਇਸ ਮੀਟਿੰਗ ਵਿਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ,ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ,ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਗੁਰਚਰਨ ਸਿੰਘ ਨੂਰਪੁ, ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ,ਗੁਰਪ੍ਰੀਤ ਸਿੰਘ ਵਲਟੋਹਾ,ਭੁਪਿੰਦਰ ਸਿੰਘ ਨੂਰਪੁਰ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿਚ ਕਿਸਾਨ ਆਗੂਆਂ ਨੇ ਪੰਜਾਬੀ ਬੋਲਣ ਤੋਂ ਰੋਕਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੁਰਮਾਨਾ ਕਰਨ ਦਾ ਗੰਭੀਰ ਨੋਟਿਸ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ੀਰਾ ਦੇ ਹੀ ਕੁਝ ਅਜਿਹੇ ਸਕੂਲ ਹਨ ਜਿੱਥੇ ਅਧਿਆਪਕਾਂ ਵਲੋਂ ਬੱਚੇ ਨਾਲ ਪੰਜਾਬੀ ਬੋਲਣ ’ਤੇ ਮਨਾਹੀ ਹੈ ਅਤੇ ਬੱਚਿਆਂ ਨੂੰ ਆਪਸ ਵਿਚ ਵੀ ਹਿੰਦੀ ਵਿਚ ਗੱਲਬਾਤ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹੀ ਰਹਿ ਕੇ ਪੰਜਾਬੀ ਨਾਲ ਵਿਤਕਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਮਾਨਸੂਨ ਦੇ ਇਸ ਮੌਸਮ ਵਿੱਚ 5-5 ਬੂਟੇ ਲਗਾ ਕੇ ਉਹਨਾਂ ਦਾ ਪਾਲਣ ਪੋਸ਼ਣ ਕਰਨ ਦੀ ਅਪੀਲ ਵੀ ਕੀਤੀ। ਕਿਸਾਨ ਆਗੂਆਂ ਨੇ ਮਾਨਵੀ ਹੱਕ ਹਕੂਕ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਾਈ ਸਿੰਘ ਖਾਲੜਾ ਤੇ ਬਣੀ ਫਿਲਮ ਸਤਲੁਜ ਨੂੰ ਰੋਕੇ ਜਾਣ ਤੇ ਸਰਕਾਰ ਦੀ ਨਿਖੇਧੀ ਵੀ ਕੀਤੀ। ਇਸ ਮੀਟਿੰਗ ਵਿਚ ਪਰਮਜੀਤ ਸਿੰਘ ਬਰਾੜ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਅੰਗਰੇਜ ਸਿੰਘ ,ਭੁਪਿੰਦਰ ਸਿੰਘ, ਜਸਮੇਲ ਸਿੰਘ ,ਬਖਸ਼ੀਸ਼ ਸਿੰਘ ,ਚਾਨਣ ਸਿੰਘ, ਹਰਪਾਲ ਸਿੰਘ ,ਪਰਮਜੀਤ ਸਿੰਘ ,ਅਮਰੀਕ ਸਿੰਘ ,ਬਲਜਿੰਦਰ ਸਿੰਘ, ਬਚਿੱਤਰ ਸਿੰਘ ,ਗੁਰਦੇਵ ਸਿੰਘ, ਗੁਰਸੇਵਕ ਸਿੰਘ ,ਆਤਮਾ ਸਿੰਘ ,ਗੁਰਚਰਨ ਸਿੰਘ ਬਾਜਵਾ ,ਜਸਵੀਰ ਸਿੰਘ, ਰੋਸ਼ਨਦੀਪ ਸਿੰਘ ,ਤਰਸੇਮ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ,ਅਮਰੀਕ ਸਿੰਘ ,ਜਗਦੀਪ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਸਵਾਰ ਨੌਜਵਾਨ ਲੜਕੀ ਦੀ ਮੌਤ ਅਗਲੀ ਖ਼ਬਰ ਆਈ.ਸੀ.ਏ.ਆਰ-ਅਟਾਰੀ ਦੇ ਡਾਇਰੈਕਟਰ ਵਲੋਂ ਪੀ.ਏ.ਯੂ. ਦੇ ਹੁਨਰ ਵਿਕਾਸ ਕੇਂਦਰ ਦਾ ਦੌਰਾ
Ad Position 24
No active advertisement