05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਸ. ਆਈ. ਆਰ. ਤਹਿਤ ਭਲਕੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ- ਦੀਪ ਸ਼ਿਖਾ ਸ਼ਰਮਾ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦੇ ਸ਼ਡਿਊਲ ਵਿਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਵਿਚ 24 ਜੁਲਾਈ ਤੱਕ ਚੱਲਣ ਵਾਲਾ ਇਨਿਊਮੀਰੇਸ਼ਨ ਫੇਜ਼ (ਘਰ-ਘਰ ਸਰਵੇ) ਹੁਣ 3 ਅਗਸਤ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 19 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਗਣਨਾ ਫਾਰਮ ਜ਼ਰੂਰ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ’ਚ ਕਾਂਗਰਸ ਦੀ ਜਿੱਤ ਮਗਰੋਂ ਕੱਢੇ ਧੰਨਵਾਦੀ ਦੌਰੇ ਦੌਰਾਨ ਕੀਤਾ ਸ਼ਹਿਰ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ
Ad Position 24
No active advertisement