05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਕੌਂਸਲ ’ਚ ਕਾਂਗਰਸ ਦੀ ਜਿੱਤ ਮਗਰੋਂ ਕੱਢੇ ਧੰਨਵਾਦੀ ਦੌਰੇ ਦੌਰਾਨ ਕੀਤਾ ਸ਼ਹਿਰ ਵਾਸੀਆਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਫਿਰੋਜ਼ਪੁਰ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਲੀ ਗੇਟ ਵਿਖੇ ਕੱਢੇ ਧੰਨਵਾਦੀ ਦੌਰੇ ਦੌਰਾਨ ਸ਼ਹਿਰ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਇਹ ਫੈਸਲਾ ਸਿਰਫ਼ ਨਗਰ ਕੌਂਸਲ ਦੀ ਜਿੱਤ ਨਹੀਂ, ਸਗੋਂ ਪੰਜਾਬ ਦੀ ਸਿਆਸਤ ਵਿਚ ਆਉਣ ਵਾਲੇ ਬਦਲਾਅ ਦਾ ਵੀ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸੋਚ ’ਤੇ ਭਰੋਸਾ ਕਰ ਰਹੇ ਹਨ। ਪਰਮਿੰਦਰ ਸਿੰਘ ਪਿੰਕੀ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਇਕ ਵਾਰ ਫਿਰ ਕਾਂਗਰਸ ਨੂੰ ਸੂਬੇ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸੀ ਆਗੂਆਂ, ਨਵੇਂ ਚੁਣੇ ਗਏ ਕੌਂਸਲਰਾਂ, ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮਿਲ ਕੇ ਸ਼ਹਿਰ ਦੇ ਦਿੱਲੀ ਗੇਟ ਤੋਂ ਧੰਨਵਾਦੀ ਦੌਰਾ ਕੱਢਿਆ। ਦੌਰੇ ਦੌਰਾਨ ਉਨ੍ਹਾਂ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਲੋਂ ਦਿੱਤੇ ਗਏ ਸਮਰਥਨ ਲਈ ਧੰਨਵਾਦ ਕੀਤਾ।ਪਿੰਕੀ ਨੇ ਕਿਹਾ ਕਿ ਕਾਂਗਰਸ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ ਅਤੇ ਨਗਰ ਕੌਂਸਲ ਰਾਹੀਂ ਸ਼ਹਿਰ ਦੇ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਜਨ-ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇਗੀ। ਪ੍ਰਧਾਨ ਅਸ਼ੋਕ ਸਚਦੇਵਾ ਨੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨੀਟ ਪ੍ਰੀਖਿਆ ’ਚ ਡੀ.ਸੀ.ਐਮ ਗਰੁੱਪ ਦੇ 21 ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ ਅਗਲੀ ਖ਼ਬਰ ਐੱਸ. ਆਈ. ਆਰ. ਤਹਿਤ ਭਲਕੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ- ਦੀਪ ਸ਼ਿਖਾ ਸ਼ਰਮਾ
Ad Position 24
No active advertisement