ਜ਼ੀਰਾ, 17 ਜੁਲਾਈ (ਰਜਨੀਸ਼ ਕਥੂਰੀਆ)-ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਨੇ ਮਨਿੰਦਰ ਸਿੰਘ ਸੁੱਖੇਵਾਲਾ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਰੋਸ ਰੈਲੀ ਕੀਤੀ ਅਤੇ ਇਸ ਦੌਰਾਨ ਪੇ- ਕਮਿਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਫੈੱਡਰੇਸ਼ਨ ਏਟਕ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ, ਟੈਕਨੀਕਲ ਸਰਵਿਸ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਅਤੇ ਜਗਦੇਵ ਸਿੰਘ ਤਲਵੰਡੀ ਭਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਪੰਜਾਬ ਦੀਆਂ ਸੰਘਰਸ਼ਮਈ ਜਥੇਬੰਦੀਆਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਪੰਜਾਬ ਸਰਕਾਰ ਮੁਲਾਜ਼ਮਾਂ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਦੱਬ ਕੇ ਬੈਠੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨ,ਕੱਚੇ ਮੁਲਾਜ਼ਮ ਪੱਕੇ ਕਰਨ,ਡੀ.ਏ.ਦੀਆਂ ਕਿਸ਼ਤਾਂ ਲਾਗੂ ਕਰਨ ਆਦਿ ਹਨ। ਇਸ ਸਮੇਂ ਬਲਕਾਰ ਸਿੰਘ ਭੁੱਲਰ,ਅਵਤਾਰ ਸਿੰਘ ਟੀ.ਐਸ.ਯੂ.,ਜਗਦੇਵ ਸਿੰਘ ਤਲਵੰਡੀ,ਮਨਿੰਦਰ ਸਿੰਘ,ਭੁਪਿੰਦਰ ਸਿੰਘ,ਅਮਨਦੀਪ ਸਿੰਘ,ਅੰਗਰੇਜ ਸਿੰਘ, ਗੁਰਵਿੰਦਰ ਸਿੰਘ ਜੇ.ਈ.,ਮਹਿੰਦਰ ਸਿੰਘ,ਮਨਦੀਪ ਸਿੰਘ, ਵਰਿੰਦਰ ਸਿੰਘ ਅਤੇ ਅਜੇ ਕੁਮਾਰ ਆਦਿ ਮੁਲਾਜ਼ਮ ਆਗੂ ਹਾਜਰ ਸਨ।