06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਿਧਾਇਕ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਕੁਲਬੀਰ ਸਿੰਘ ਸੋਢੀ)-ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਫ਼ਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਹੱਤਵਪੂਰਨ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਭੁੱਲਰ ਵਲੋਂ ਖਾਈ ਫੇਮੇ ਕੀ ਵਿਖੇ 35 ਗੁਣਾਂ 35 ਫੁੱਟ ਸਟੀਲ ਕਵਰ ਸ਼ੈੱਡ ਲਾਗਤ ਕਰੀਬ 7.69 ਲੱਖ ਰੁਪਏ ਦੇ ਪ੍ਰਾਜੈਕਟ ਅਤੇ ਖ਼ਰੀਦ ਕੇਂਦਰ ਵਿਖੇ ਟਾਵਰ ਲਾਈਟਾਂ ਜਿਨ੍ਹਾਂ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਭੁੱਲਰ ਵਲੋਂ ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ 50 ਗੁਣਾਂ 75 ਫੁੱਟ ਸਟੀਲ ਕਵਰ ਸ਼ੈੱਡ, ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹਨ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਐਕਸੀਅਨ ਪਾਵਰਕਾਮ ਨਵਨੀਤ ਕੁਮਾਰ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ‘ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ’ ਵਿਸ਼ੇ ’ਤੇ ਸੈਮੀਨਾਰ 20 ਨੂੰ
Ad Position 24
No active advertisement