ਜ਼ੀਰਾ,17 ਜੁਲਾਈ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਰਾਜਨੀਤਿਕ ਪਾਰਟੀਆਂ ਦੇ ਹਲਕਾ ਇੰਚਾਰਜਾਂ ਵਲੋਂ ਆਪਣੇ ਦਫਤਰ ਖੋਲੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਜ਼ੀਰਾ-ਫਿਰੋਜਪੁਰ ਰੋਡ ਤੇ ਆਪਣਾ ਦਫਤਰ ਖੋਲਿਆ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਬਾਨੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਵਿਧਾਇਕ ਹਲਕਾ ਦਾਖਾ,ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਹਰਭਜਨ ਸਿੰਘ ਤੁੜ,ਜਗਦੀਪ ਸਿੰਘ ਭੁੱਲਰ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਤੋਂ ਇਲਾਵਾ ਪ੍ਰਗਟ ਸਿੰਘ ਮੱਖੂ ਮੀਡੀਆ ਇੰਚਾਰਜ ਜ਼ਿਲ੍ਹਾ ਫਿਰੋਜ਼ਪੁਰ,ਸੁਖਦੇਵ ਸਿੰਘ ਮੱਖੂ ਜ਼ਿਲ੍ਹਾ ਜਨਰਲ ਸਕੱਤਰ,ਰਣਜੀਤ ਸਿੰਘ ਬੰਬ ਜ਼ਿਲ੍ਹਾ ਆਗੂ ਫਿਰੋਜ਼ਪੁਰ,ਮਾਸਟਰ ਵੀਰ ਸਿੰਘ ਜਿਲ੍ਹਾ ਖਜਾਨਚੀ ਫਿਰੋਜ਼ਪੁਰ ਅਤੇ ਸਰਕਲ ਪ੍ਰਧਾਨ ਰਘਬੀਰ ਸਿੰਘ ਸਨੇਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਵੀ ਹਾਜ਼ਰੀ ਭਰੀ। ਦਫਤਰ ਦੇ ਉਦਘਾਟਨ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਅਰਦਾਸ ਕੀਤੀ ਗਈ। ਉਪਰੰਤ ਵਿਰਾਸਤ-ਏ-ਕੌਮ ਫਾਊਂਡੇਸ਼ਨ ਦੇ ਮੁਖੀ ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਪਹੁੰਚੀਆਂ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਦਾ ਸਵਾਗਤ ਕੀਤਾ। ਇਸ ਉਪਰੰਤ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਬਾਬੂ ਸਿੰਘ ਬਰਾੜ, ਸ਼੍ਰੀਮਤੀ ਹਰਪ੍ਰੀਤ ਕੌਰ ਫਿਲੌਰ, ਹਰਭਜਨ ਸਿੰਘ ਤੁੜ, ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਜਗਦੀਪ ਸਿੰਘ ਭੁੱਲਰ, ਅਮਰਜੀਤ ਸਿੰਘ ਅਤੇ ਹਰਿੰਦਰ ਸਿੰਘ ਡੋਡ ਆਦਿ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਕਿਸੇ ਪੰਥਕ ਪਾਰਟੀ ਦੀ ਲੋੜ ਮਹਿਸੂਸ ਕਰਦਿਆਂ ਅਨੇਕਾਂ ਸਾਲ ਪਹਿਲਾਂ ਅਕਾਲੀ ਦਲ ਪਾਰਟੀ ਬਣਾਈ ਗਈ ਪਰ ਸੱਤਾ ਦੀ ਵਾਗਡੋਰ ਆਉਣ ਤੋਂ ਬਾਅਦ ਇਹ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਅਤੇ ਸੱਤਾ ਦੀ ਕੁਰਸੀ ਦੇ ਲਾਲਚ ਵਿਚ ਪਾਰਟੀ ਵਿਚ ਪਰਿਵਾਰਵਾਦ ਭਾਰੂ ਹੋ ਗਿਆ। ਉਹਨਾਂ ਕਿਹਾ ਕਿ ਇਹਨਾਂ ਕਾਰਣਾ ਕਰਕੇ ਪੰਜਾਬ ਦੇ ਹਾਲਾਤਾਂ ਵਿਚ ਨਿਘਾਰ ਆ ਗਿਆ। ਜਿਸ ਨੂੰ ਵੇਖਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਨਾਉਣੀ ਪਈ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਲੋਕਾਂ ਖਾਲਸਾ ਨੂੰ ਪੰਥ ਦੇ ਨਾਲ ਜੋੜਨ ਲਈ ਖਾਲਸਾ ਵਹੀਰ ਅਤੇ ਨੌਜਵਾਨਾਂ ਨੂੰ ਨਸ਼ੇ ਛੁਡਾਉਣ ਲਈ ਅੰਮ੍ਰਿਤ ਛਕਾਉਣ ਦੀ ਮੁਹਿੰਮ ਚਲਾਈ। ਜਿਸ ਕਾਰਨ ਪੰਜਾਬ ਅਤੇ ਪੰਥ ਦਰਦੀ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨ ਲੱਗ ਪਏ, ਪਰ ਕੇਂਦਰ ਅਤੇ ਪੰਜਾਬ ਦੀ ਸੱਤਾ ’ਤੇ ਕਾਬਜ ਲੋਕਾਂ ਨੂੰ ਇਹ ਸਭ ਮਨਜ਼ੂਰ ਨਹੀਂ ਸੀ । ਜਿਸ ਕਰਕੇ ਉਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਜਿਸ਼ ਦੇ ਤਹਿਤ ਐਨ.ਐਸ.ਏ. ਜਿਹੀਆਂ ਸਖਤ ਧਾਰਾਵਾਂ ਲਗਾ ਕੇ ਉਸ ਨੂੰ ਡਿਬਰੂਗੜ ਜੇਲ ਵਿਚ ਬੰਦ ਕਰ ਦਿੱਤਾ। ਇਹਨਾਂ ਆਗੂਆਂ ਨੇ ਕਿਹਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਦੇ ਲਈ ਪੰਜਾਬ ਵਿਚ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਾਉਣੀ ਜਰੂਰੀ ਹੈ। ਜਿਸ ਕਰਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਪੱਧਰੀ ਆਮ ਆਦਮੀ ਪਾਰਟੀ ਛੱਡ ਕੇ ਅਤੇ ਬਾਪੂ ਜਸਵੰਤ ਸਿੰਘ ਅਮੀਰ ਸ਼ਾਹ ਵਾਲੇ ਨੇ ਕਾਂਗਰਸ ਪਾਰਟੀ ਛੱਡ ਕੇ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਤੇ ਲਖਵਿੰਦਰ ਸਿੰਘ ਸੁਪਰ, ਰਾਜਵਿੰਦਰ ਸਿੰਘ ਗੋਲਡੀ, ਬਚਿੱਤਰ ਸਿੰਘ ਬੱਡਾ ਬਲਵੀਰ ਸਿੰਘ ਗਰਾਰੀ, ਰਘਬੀਰ ਸਿੰਘ ਸਨੇਰ ਸਰਕਲ ਪ੍ਰਧਾਨ ਜ਼ੀਰਾ, ਬਚਿੱਤਰ ਸਿੰਘ ਬੱਢਾ,ਜਸਬੀਰ ਸਿੰਘ ਸਸਤੇਵਾਲੀ, ਪ੍ਰਿਤਪਾਲ ਸਿੰਘ ਕੋਹਲੀ, ਜਗਦੇਵ ਸਿੰਘ, ਇਕਬਾਲ ਸਿੰਘ ਚੱਬਾ,ਸਾਹਿਬ ਸਿੰਘ ਰਸੂਲਪੁਰ, ਮੇਜਰ ਸਿੰਘ, ਸਰਬਜੀਤ ਸਿੰਘ ਤਲਵੰਡੀ, ਸੁਖਦੇਵ ਸਿੰਘ ਵਿੰਜੋ ਕੇ ਨਛੱਤਰ ਸਿੰਘ ਸੁਧਾਰਾ ਨਰਿੰਦਰ ਸਿੰਘ ਮਖੂ ਸਰਕਲ ਪ੍ਰਧਾਨ, ਕਾਬਲ ਸਿੰਘ ਸਰਕਲ ਪ੍ਰਧਾਨ ਮੱਲਾਂਵਾਲਾ,ਦਵਿੰਦਰ ਸਿੰਘ,ਰਣਜੀਤ ਸਿੰਘ ਬੰਬ ਅਤੇ ਜਸਦੇਵ ਸਿੰਘ ਭੁੱਟੋ ਅਤੇ ਬਾਬਾ ਗੁਰਜੰਤ ਸਿੰਘ ਆਦਿ ਹਾਜ਼ਰ ਸਨ।