06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ’ਤੇ ਫੈੱਡਰੇਸ਼ਨ ਵਿਚ ਰੋਸ, ਸਰਕਾਰ ਨੂੰ ਦਿੱਤੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 18-07-2026
ਗੁਰੂਹਰਸਹਾਏ, 17 ਜੁਲਾਈ (ਕਪਿਲ ਕੰਧਾਰੀ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਕਮਿਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾ ਰਹੇ ਹਨ, ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਗਈ। ਇਸ ਕਾਰਨ ਜਨਰਲ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ, ਗੁਰੂਹਰਸਹਾਏ ਇਕਾਈ ਦੇ ਪ੍ਰਧਾਨ ਕੋਮਲ ਸ਼ਰਮਾ, ਸੰਦੀਪ ਸ਼ਰਮਾ, ਗੁਰਵਿੰਦਰ ਸਿੰਘ ਗੋਲਡੀ ਅਤੇ ਗੁਰਦਰਸ਼ਨ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਜਨਰਲ ਕੈਟਾਗਰੀ ਨਾਲ ਵਿਤਕਰਾਪੂਰਨ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤੱਕ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਾ ਕੀਤੀ ਤਾਂ ਫੈਡਰੇਸ਼ਨ ਵਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਦੇ ਪੁਤਲੇ ਫ਼ੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ। ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਸੂਸ ਹੁੰਦਾ ਹੈ ਕਿ ਮੌਜੂਦਾ ਸਰਕਾਰ ਜਨਰਲ ਕੈਟਾਗਰੀ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਇਸ ਵਰਗ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਵਿਸ਼ੇਸ਼ ਲੋਕ ਅਦਾਲਤ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਬਾਈਕਾਟ ਅਗਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਸ਼ਾਮ ਨੂੰ ਮੱਲਾਂਵਾਲਾ ’ਚ ਕੱਢਿਆ ਜਾਵੇਗਾ ਮਸ਼ਾਲ ਮਾਰਚ
Ad Position 24
No active advertisement