06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅੱਜ ਦੀ ਵਿਸ਼ੇਸ਼ ਲੋਕ ਅਦਾਲਤ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਬਾਈਕਾਟ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਰਾਕੇਸ਼ ਚਾਵਲਾ)-ਸੰਯੁਕਤ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫ਼ਿਰੋਜ਼ਪੁਰ ਵਲੋਂ 18 ਜੁਲਾਈ ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਬਾਰ ਦੇ ਸਮੂਹ ਵਕੀਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 18 ਜੁਲਾਈ ਨੂੰ ਕਿਸੇ ਵੀ ਅਦਾਲਤ ਜਾਂ ਵਿਸ਼ੇਸ਼ ਲੋਕ ਅਦਾਲਤ ਵਿਚ ਹਾਜ਼ਰ ਨਾ ਹੋਣ ਅਤੇ ਆਪਣੇ-ਆਪਣੇ ਮੁਸ਼ਕਿਲਾਂ ਨੂੰ ਵੀ ਅਦਾਲਤ ਵਿਚ ਪੇਸ਼ ਨਾ ਹੋਣ ਦੀ ਸਲਾਹ ਦੇਣ। ਇਹ ਫ਼ੈਸਲਾ ਕਾਨੂੰਨੀ ਸਹਾਇਤਾ ਰੱਖਿਆ ਵਕੀਲ ਪ੍ਰਣਾਲੀ ਦੇ ਵਿਰੋਧ ਵਿਚ ਚੱਲ ਰਹੇ ਸੂਬਾ ਪੱਧਰੀ ਅੰਦੋਲਨ ਦੇ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 18 ਜੁਲਾਈ ਨੂੰ ਪੂਰੀ ਤਰ੍ਹਾਂ ‘‘ਕੰਮ ਬੰਦ ਦਿਵਸ’’ ਵਜੋਂ ਮਨਾਇਆ ਜਾਵੇਗਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਸਮੂਹ ਵਕੀਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਕੀਲ ਭਾਈਚਾਰੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪੂਰਾ ਸਹਿਯੋਗ, ਅਨੁਸ਼ਾਸਨ ਅਤੇ ਏਕਤਾ ਬਣਾਈ ਰੱਖਣ ਅਤੇ 18 ਜੁਲਾਈ ਦੇ ਬਾਈਕਾਟ ਅਤੇ ਕੰਮ ਬੰਦ ਦਿਵਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਜਵਾਲਾ ਭਜਨ ਮੰਡਲੀ ਜ਼ੀਰਾ ਵਲੋਂ ਸਾਵਣ ਮੇਲੇ ਲਈ ਝੰਡਾ ਯਾਤਰਾ ਦੀਆਂ ਤਿਆਰੀਆਂ ਅਗਲੀ ਖ਼ਬਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ’ਤੇ ਫੈੱਡਰੇਸ਼ਨ ਵਿਚ ਰੋਸ, ਸਰਕਾਰ ਨੂੰ ਦਿੱਤੀ ਚਿਤਾਵਨੀ
Ad Position 24
No active advertisement