06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੈਡੀਕਲ ਨਸ਼ੇ ’ਤੇ ਪੁਲਿਸ ਦੀ ਵੱਡੀ ਕਾਰਵਾਈ, ਝਾੜੀਆਂ ’ਚ ਲੁਕਾ ਕੇ ਰੱਖੇ 2900 ਨਸ਼ੀਲੇ ਕੈਪਸੂਲ ਬਰਾਮਦ

Ad Position 21
No active advertisement
ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)-ਮੈਡੀਕਲ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਪਿੰਡ ਜਖਰਾਵਾਂ ਨੂੰ ਜਾਂਦੀ ਲਿੰਕ ਸੜਕ ਨੇੜੇ ਝਾੜੀਆਂ ਵਿਚ ਲੁਕਾ ਕੇ ਰੱਖੇ 2900 ਨਸ਼ੀਲੇ ਪਰੇਗਾ ਕੈਪਸੂਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਕਥਿਤ ਤੌਰ ’ਤੇ ਬਿਨਾਂ ਲਾਇਸੈਂਸ ਮੈਡੀਕਲ ਨਸ਼ੇ ਦੀ ਵਿਕਰੀ ਕਰਨ ਵਾਲੇ ਇਕ ਕਲੀਨਿਕ ਸੰਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਦੋਸ਼ੀ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੰਨ੍ਹ ਦੁਲਚੀ ਕੇ ਨੇੜੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਣਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਅੱਕੂਵਾਲਾ ਥਾਣਾ ਆਰਿਫ਼ ਕੇ ਨੇ ਪਿੰਡ ਜਖਰਾਵਾਂ ਵਿਚ ਕਲੀਨਿਕ ਖੋਲ੍ਹਿਆ ਹੋਇਆ ਹੈ ਅਤੇ ਉਹ ਬਿਨਾਂ ਲਾਇਸੈਂਸ ਅਤੇ ਬਿਨਾਂ ਮਨਜ਼ੂਰੀ ਨਸ਼ੀਲੇ ਕੈਪਸੂਲ ਵੇਚਦਾ ਹੈ। ਮੁਖ਼ਬਰ ਨੇ ਇਹ ਵੀ ਦੱਸਿਆ ਕਿ ਦੋਸ਼ੀ ਨੇ ਕੈਪਸੂਲਾਂ ਦਾ ਇਕ ਗੱਟਾ ਪਿੰਡ ਜਖਰਾਵਾਂ ਨੇੜੇ ਲਿੰਕ ਸੜਕ ਕਿਨਾਰੇ ਝਾੜੀਆਂ ਵਿਚ ਲੁਕਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਪੁਲਿਸ ਪਾਰਟੀ ਵਲੋਂ ਤੁਰੰਤ ਮੌਕੇ ’ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਝਾੜੀਆਂ ’ਚੋਂ ਇਕ ਗੱਟਾ ਬਰਾਮਦ ਹੋਇਆ, ਜਿਸ ਵਿਚੋਂ 2900 ਪਰੇਗਾ ਕੈਪਸੂਲ ਮਿਲੇ। ਪੁਲਿਸ ਨੇ ਸਾਰੇ ਕੈਪਸੂਲ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਣਜੀਤ ਸਿੰਘ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 223 ਬੀ.ਐਨ.ਐੱਸ ਅਤੇ 188 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈੱਡਰੇਸ਼ਨ ਦੀ ਕਨਵੈਨਸ਼ਨ ’ਚ ਨਵੀਂ ਜ਼ਿਲ੍ਹਾ ਇਕਾਈ ਦੀ ਚੋਣ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਆਗੂਆਂ ਦੀ ਬੈਠਕ
Ad Position 24
No active advertisement