06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੇਂਦਰੀ ਸਕੇਲਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-07-2026
ਫ਼ਿਰੋਜ਼ਪੁਰ, 18 ਜੁਲਾਈ (ਗੁਰਿੰਦਰ ਸਿੰਘ)-ਸਾਂਝੀ ਮੁਲਾਜ਼ਮ-ਪੈਨਸ਼ਨਰ ਕੋਆਰਡੀਨੇਸ਼ਨ ਕਮੇਟੀ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਪਿੱਪਲ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਲਾਗੂ ਕੀਤੇ ਕੇਂਦਰੀ ਤਨਖ਼ਾਹ ਸਕੇਲਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਅਤੇ ਹੋਰ ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿਚ ਆਏ ਚਾਰ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਚੋਣਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਅਦਾਲਤਾਂ ਵਿਚ ਮਹਿੰਗੇ ਵਕੀਲ ਕਰਕੇ ਮੁਲਾਜ਼ਮਾਂ ਦੇ ਹੱਕਾਂ ਦਾ ਵਿਰੋਧ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸਨ, ਪਰ ਸਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਐਲਾਨ ਕੀਤਾ ਕਿ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਮੁਲਾਜ਼ਮ ਆਪਣੇ ਕੰਮਕਾਜ ਦਾ ਬਾਈਕਾਟ ਕਰਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਪਿੱਪਲ ਸਿੰਘ ਦੀ ਅਗਵਾਈ ਹੇਠ ਕਰੀਬ 300 ਮੁਲਾਜ਼ਮ ਅਤੇ ਪੈਨਸ਼ਨਰ ਮਹਾਂ ਰੈਲੀ ਲਈ ਮੁਹਾਲੀ ਕੂਚ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਸੀਰ ਸਿੰਘ ਭਾਂਗਰ, ਅਜੀਤ ਸਿੰਘ ਸੋਢੀ, ਜਸਪਾਲ ਸਿੰਘ ਡੀ.ਐਸ.ਪੀ, ਸੁਬੇਗ ਸਿੰਘ, ਰਾਕੇਸ਼ ਸ਼ਰਮਾ, ਨਰਿੰਦਰ ਸ਼ਰਮਾ ਕੁਆਰਡੀਨੇਟਰ ਸਾਂਝੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ, ਰਮਨਦੀਪ ਸਿੰਘ, ਕਸ਼ਮੀਰ ਸਿੰਘ ਜੇਲ ਵਿਭਾਗ, ਮਨੋਹਰ ਲਾਲ ਪ੍ਰਧਾਨ ਪੈਨਸ਼ਨ ਯੂਨੀਅਨ, ਰਾਮ ਪ੍ਰਸ਼ਾਦ ਸਿਹਤ ਵਿਭਾਗ, ਬਲਵੀਰ ਸਿੰਘ ਕਰਮਚਾਰੀ ਯੂਨੀਅਨ, ਪ੍ਰਤਾਪ ਸਿੰਘ ਢਿੱਲੋਂ, ਪ੍ਰਤਾਪ ਸਿੰਘ, ਹਰਜੀਤ ਸਿੰਘ ਸਿੱਧੂ ਐਲੀਮੈਂਟਰੀ ਟੀਚਰ ਯੂਨੀਅਨ, ਪਰਮਵੀਰ ਮੋਗਾ, ਸੁਰਿੰਦਰ ਸ਼ਰਮਾ, ਸਿਹਤ ਵਿਭਾਗ ਤੋਂ ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਰਮੇਸ਼ ਕੁਮਾਰ ਆਦਿ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਜ਼ੀਰਾ ਵਿਚ ਲਗਾਏ ਪੱਕੇ ਡੇਰੇ ਹਲਕੇ ਦੇ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਬੰਡਾਲਾ ਪੁ... ਅਗਲੀ ਖ਼ਬਰ ਕੋਰਟ ਕੰਪਲੈਕਸ ਵਿਚ 50 ਸਜਾਵਟੀ ਬੂਟੇ ਰਖਵਾਏ
Ad Position 24
No active advertisement