07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜੀਵਨ ਮੱਲ ਸਕੂਲ ਨੂੰ 40 ਕਿਲੋਵਾਟ ਦਾ ਜਨਰੇਟਰ ਦੇਵੇਗੀ ਜ਼ੀਰਾ ਵਿਕਾਸ ਪ੍ਰੀਸ਼ਦ

Ad Position 21
No active advertisement
ਅਜੀਤ ਡੈਸਕ 19-07-2026
ਜ਼ੀਰਾ, 18 ਜੁਲਾਈ (ਰਜਨੀਸ਼ ਕਥੂਰੀਆ)- ਸਥਾਨਕ ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਪਹਿਲਕਦਮੀ ਕਰਦਿਆਂ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਨੂੰ 40 ਕਿਲੋਵਾਟ ਸਮਰੱਥਾ ਵਾਲਾ ਵੱਡਾ ਜਨਰੇਟਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ ਵਿਚ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਸਕੂਲ ਪ੍ਰਬੰਧਕਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਵਿਦਿਆਰਥੀਆਂ ਦੀ ਲੋੜ ਅਤੇ ਸਕੂਲ ਵਿਚ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਕੂਲ ਵਿੱਚ ਜਨਰੇਟਰ ਦਾ ਪ੍ਰਬੰਧ ਨਾ ਹੋਣ ਕਾਰਨ ਬਿਜਲੀ ਬੰਦ ਹੋਣ ਸਮੇਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਦੌਰਾਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿਚ ਕਲਾਸਾਂ ਦਾ ਸੰਚਾਲਨ ਪ੍ਰਭਾਵਿਤ ਹੁੰਦਾ ਸੀ। ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਵੀ ਅਸਰ ਪੈਂਦਾ ਹੈ। ਇਸ ਸਮੱਸਿਆ ਨੂੰ ਵੇਖਦਿਆਂ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਜ਼ੀਰਾ ਵਿਕਾਸ ਪ੍ਰੀਸ਼ਦ ਕੋਲ ਜਨਰੇਟਰ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਸੀ। ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਕਿਹਾ ਕਿ ਪ੍ਰੀਸ਼ਦ ਦਾ ਉਦੇਸ਼ ਸਿਰਫ਼ ਸਮਾਜ ਸੇਵਾ ਤੱਕ ਸੀਮਤ ਨਹੀਂ ਸਗੋਂ ਸਿੱਖਿਆ, ਸਿਹਤ ਅਤੇ ਲੋਕ-ਭਲਾਈ ਨਾਲ ਜੁੜੇ ਹਰ ਕਾਰਜ ਵਿਚ ਆਪਣਾ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸੇ ਸੋਚ ਦੇ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਨਰੇਟਰ ਜਲਦੀ ਹੀ ਸਕੂਲ ਪ੍ਰਬੰਧਕਾਂ ਨੂੰ ਸੌਂਪ ਦਿੱਤਾ ਜਾਵੇਗਾ। ਜਿਸ ਨਾਲ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਦਾ ਲਾਭ ਮਿਲੇਗਾ। ਇਸ ਮੌਕੇ ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ, ਜਗਦੇਵ ਸ਼ਰਮਾ ਜਨਰਲ ਸਕੱਤਰ, ਪੁਸ਼ਪਿੰਦਰ ਸਿੰਘ ਹੈਪੀ ਕੈਸ਼ੀਅਰ, ਤਰਸੇਮ ਲਾਲ ਜੁਨੇਜਾ ਚੇਅਰਮੈਨ, ਡਾ. ਪ੍ਰਦੀਪ ਵਰਮਾ ਸਿੱਖਿਆ ਪ੍ਰੋਜੈਕਟ ਇੰਚਾਰਜ, ਕਰਮਜੀਤ ਸਿੰਘ ਜੋਸਨ ਪ੍ਰਿੰਸੀਪਲ, ਸਰਕਾਰੀ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਸਟਾਫ ਵਿਚ ਹਰਪ੍ਰੀਤ ਸਿੰਘ ਹੈਪੀ, ਕੁਲਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਨਿਰਮਲਜੀਤ ਕੌਰ, ਅਜੇ ਕੁਮਾਰ, ਅਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਭੁੱਟੋ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾਈ ਰੈਲੀ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੌਂਸਲਰ ਪ੍ਰੇਮ ਰਾਣੀ ਅਤੇ ਕਪਿਲ ਕੁਮਾਰ ਮੋਂਟੀ ਕਾਂਗਰਸ ’ਚੋਂ 6 ਸਾਲ ਲਈ ਖਾਰਜ
Ad Position 24
No active advertisement