07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾਈ ਰੈਲੀ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਕਰਨਗੇ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 19-07-2026
ਫ਼ਿਰੋਜ਼ਪੁਰ, 18 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ 7 ਅਗਸਤ ਨੂੰ ਦਾਣਾ ਮੰਡੀ ਚੰਡੀਗੜ੍ਹ ਵਿਖੇ ਰੱਖੀ ਰੈਲੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ। ਇਹਨਾਂ ਵਿਚਾਰਾਂ ਦੀ ਪ੍ਰਗਟਾਵਾ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਦੇ ਆਗੂ ਜਗਸੀਰ ਸਿੰਘ ਗਿੱਲ, ਮਲਕੀਤ ਸਿੰਘ ਹਰਾਜ, ਹਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮਾ, ਸਰਬਜੀਤ ਸਿੰਘ ਭਾਵੜਾ, ਗੁਰਬਚਨ ਸਿੰਘ ਭੁੱਲਰ, ਵਿਨੋਦ ਕੁਮਾਰ ਗਰਗ, ਕੁਲਵੰਤ ਸਿੰਘ, ਅਵਤਾਰ ਸਿੰਘ ਨੇ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਐਲਾਨ ਕੀਤੀਆਂ ਜਾਂਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਤੋਂ ਪੰਜਾਬ ਸਰਕਾਰ ਮੁਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਸਰਕਾਰ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਮੰਨਣ ਤੋਂ ਇਨਕਾਰੀ ਹੈ। ਜਦੋਂ ਕਿ ਸੁਪਰੀਮ ਕੋਰਟ ਵਲੋਂ ਪੱਛਮੀ ਬੰਗਾਲ ਅਤੇ ਕੇਰਲ ਦੇ ਮਾਮਲੇ ਵਿਚ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਦਾ ਸੰਵਿਧਾਨਿਕ ਹੱਕ ਮੰਨਿਆ ਹੈ। ਆਗੂਆਂ ਨੇ ਦੱਸਿਆ ਕਿ ਜਿਹੜੀ ਸਰਕਾਰ ਇਨਕਲਾਬ ਦਾ ਨਾਅਰਾ ਲੈ ਕੇ ਆਈ ਸੀ ਕਿ ਅਸੀਂ ਪੰਜਾਬ ਦੇ ਵਿਚ ਕਦੇ ਵੀ ਕਿਸੇ ਵੀ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਨੂੰ ਧਰਨਾ ਲਾਉਣ ਦੀ ਨੌਬਤ ਨਹੀਂ ਆਊਣ ਦੇਵਾਂਗੇ। ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਪੰਜਾਬ ਸਰਕਾਰ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ ਦੱਬੀ ਬੈਠੀ ਹੈ। ਇਸ ਤੋਂ ਬਿਨਾਂ ਸਰਕਾਰ ਬਣਨ ਤੋਂ ਪਹਿਲਾਂ ਜਿਹੜਾ ਕਿਹਾ ਸੀ ਕਿ ਸਰਕਾਰ ਬਣਨ ਸਾਰ ਹੀ ਪਹਿਲੀ ਕੈਬਨਿਟ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਊਗੀ ਪਰ ਸਾਢੇ ਚਾਰ ਸਾਲ ਬੀਤ ਜਾਣ ਤੇ ਵੀ ਹਾਲੇ ਤੱਕ ਬਹਾਲ ਨਹੀਂ ਕੀਤੀ ਗਈ।ਇਸ ਤੋਂ ਬਿਨਾਂ ਪੈਨਸ਼ਨਰਾਂ ਦਾ 2.59 ਦੇ ਗੁਣਾਂਕ ਨਾਲ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਏਸੀਪੀ ਸਕੀਮ ਤੇ ਬਹੁਤ ਸਾਰੀਆਂ ਜਿਹੜੀਆਂ ਮੁਲਾਜ਼ਮ ਮੰਗਾਂ ਹਨ ਸੋ ਕਿ ਸਰਕਾਰ ਨੇ ਇਕ ਵੀ ਪੂਰੀ ਨਹੀਂ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੀਗਲ ਡਿਫੈਂਸ ਕੌਂਸਲ ਪਾਲਿਸੀ ਨਾਲ ਸਮਾਜ ਵਿਚ ਅਪਰਾਧ ਵਧਣ ਦਾ ਖ਼ਤਰਾ-ਐਡਵੋਕੇਟ ਗੌਰਵ ਮੋਂਗਾ ਅਗਲੀ ਖ਼ਬਰ ਜੀਵਨ ਮੱਲ ਸਕੂਲ ਨੂੰ 40 ਕਿਲੋਵਾਟ ਦਾ ਜਨਰੇਟਰ ਦੇਵੇਗੀ ਜ਼ੀਰਾ ਵਿਕਾਸ ਪ੍ਰੀਸ਼ਦ
Ad Position 24
No active advertisement