07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

22 ਜੁਲਾਈ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ

Ad Position 21
No active advertisement
ਅਜੀਤ ਡੈਸਕ 19-07-2026
ਫ਼ਿਰੋਜ਼ਪੁਰ 18 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐੱਚ.ਓ) ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਚੱਲ ਰਿਹਾ ਸੰਘਰਸ਼ ਪੂਰੇ ਜੋਸ਼ ਨਾਲ ਜਾਰੀ ਰਿਹਾ। ਸਮੂਹ ਸੀ.ਐੱਚ.ਓ ਨੇ ਆਪਣੇ-ਆਪਣੇ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾਉਂਦਿਆਂ ਸਰਕਾਰ ਪ੍ਰਤੀ ਆਪਣਾ ਰੋਸ ਦਰਜ ਕਰਵਾਇਆ। ਕਮਿਊਨਿਟੀ ਹੈਲਥ ਅਫ਼ਸਰ ਨਰਿੰਦਰ ਸਿੰਘ ਅਤੇ ਡਾ. ਪ੍ਰੀਤ ਮੁਖੀਜਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕਈ ਮੀਟਿੰਗਾਂ ਦੌਰਾਨ ਸੀ.ਐੱਚ.ਓ ਦੀਆਂ ਜਾਇਜ਼ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਸਵੀਕਾਰ ਕੀਤਾ ਗਿਆ ਅਤੇ ਜਲਦ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਪੰਜਾਬ ਦੇ ਸਮੂਹ ਸੀ.ਐੱਚ.ਓ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਸੀ.ਐੱਚ.ਓ ਦਾ ਰੈਗੂਲਰ ਕੈਡਰ ਸੈਕਸ਼ਨ ਕਰਨਾ, ਹੋਰ ਸੂਬਿਆਂ ਦੇ ਮੁਕਾਬਲੇ 5,000 ਪ੍ਰਤੀ ਮਹੀਨਾ ਘੱਟ ਤਨਖ਼ਾਹ ਦੀ ਵਿਸੰਗਤੀ ਦੂਰ ਕਰਨਾ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਬਹਾਲ ਕਰਨਾ ਅਤੇ ਮੰਨੀਆਂ ਹੋਈਆਂ ਵਿੱਤੀ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਕਰਨਾ ਕੋਈ ਨਵੀਆਂ ਮੰਗਾਂ ਨਹੀਂ ਹਨ, ਸਗੋਂ ਇਹ ਉਹ ਮੰਗਾਂ ਹਨ ਜਿਨ੍ਹਾਂ ਬਾਰੇ ਸਰਕਾਰ ਪਹਿਲਾਂ ਹੀ ਸਕਾਰਾਤਮਿਕ ਰੁੱਖ ਅਪਣਾ ਚੁੱਕੀ ਹੈ। ਹੁਣ ਸੀ.ਐੱਚ.ਓ ਸਿਰਫ਼ ਲਿਖਤੀ ਨੋਟੀਫ਼ਿਕੇਸ਼ਨ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਦੇਰੀ ਅਤੇ ਲਾਰੇਬਾਜ਼ੀ ਕਾਰਨ ਸੀ.ਐੱਚ.ਓ ਦਾ ਸੰਘਰਸ਼ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਸੀ.ਐੱਚ.ਓ ਐਸੋਸੀਏਸ਼ਨ ਨੇ ਦੱਸਿਆ ਕਿ 22 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਸੀ.ਐੱਚ.ਓ ਅਤੇ ਹੋਰ ਮੁਲਾਜ਼ਮ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 22 ਜੁਲਾਈ ਤੋਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤੇ ਗਏ ਤਾਂ ਸੰਗਰੂਰ ਦੀ ਰੈਲੀ ਪੰਜਾਬ ਦੇ ਸਿਹਤ ਕਰਮੀਆਂ ਦੇ ਰੋਸ ਦਾ ਇਤਿਹਾਸਕ ਪ੍ਰਗਟਾਵਾ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਚਨਬੱਧ- ਪੀਰ ਮੁਹੰਮਦ ਅਗਲੀ ਖ਼ਬਰ ਵੋਟਰ ਸੂਚੀ ਸੁਧਾਈ ਮੁਹਿੰਮ ਨਿਰਣਾਇਕ ਪੜਾਅ ’ਚ, ਵੱਖ-ਵੱਖ ਸਕੂਲਾਂ ’ਚ ਲੱਗਣਗੇ ਵਿਸ਼ੇਸ਼ ਕੈਂਪ
Ad Position 24
No active advertisement