02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 20-07-2026
ਫ਼ਿਰੋਜ਼ਪੁਰ,19 ਜੁਲਾਈ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਰੱਜੀ ਵਾਲਾ, ਭੱਦਰੂ, ਬਹਾਦਰ ਵਾਲਾ ਅਤੇ ਲੰਗੇਆਣਾ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਾ ਹੋਏ ਇਲਾਕੇ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਇਨ੍ਹਾਂ ਪਿੰਡਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਦਿਆਂ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ। ਉਨ੍ਹਾਂ ਕਿਹਾ ਕਿ ‘‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’’ ਲੋਕਾਂ ਦੀ ਆਵਾਜ਼ ਬਣ ਚੁੱਕਾ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਆਪਣਾ ਭਰਪੂਰ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਪਿੰਡਾਂ ਦੇ ਪਤਵੰਤੇ ਵਿਅਕਤੀ, ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਮਹਾਂ ਸਭਾ ਬੋਰਡ ਦਾ ਦਿਹਾਤੀ ਚੇਅਰਮੈਨ ਬਣਨ ’ਤੇ ਨਰਿੰਦਰ ਨੋਨੀ ਦਾ ਵਿਧਾਇਕ ਦਹੀਯਾ ਨੇ ਕਰਵਾਇਆ ਮੂੰਹ ਮਿੱਠਾ ਅਗਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਮੱਲਾਂਵਾਲਾ ’ਚ ਕੱਢਿਆ ਮਸ਼ਾਲ ਮਾਰਚ
Ad Position 24
No active advertisement