02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 21-07-2026
ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਅਤੇ ਜਸਵਿੰਦਰ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਏ.ਡੀ.ਸੀ. ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੇ ਕਿਹਾ ਕਿ ਖੇਤੀ ਖੇਤਰ ਦੇਸ਼ ਦੀ 60 ਪ੍ਰਤਿਸ਼ਤ ਆਬਾਦੀ ਦਾ ਰੋਜ਼ੀ ਰੋਟੀ ਦਾ ਸਾਧਨ ਹੈ ਅਤੇ ਲਗਭਗ 50 ਪ੍ਰਤਿਸ਼ਤ ਆਬਾਦੀ ਸਿੱਧੇ ਤੌਰ ’ਤੇ ਖੇਤੀ ਖੇਤਰ ਨਾਲ ਜੁੜੀ ਹੋਈ ਹੈ, ਪਰ ਸਰਕਾਰ ਦੀ ਖੇਤੀ ਸਬੰਧੀ ਠੋਸ ਨੀਤੀ ਦੀ ਅਣਹੋਂਦ ਕਾਰਨ ਖੇਤੀ ਖੇਤਰ ਗੰਭੀਰ ਸੰਕਟ ਵਿਚ ਹੈ। ਭਾਰਤੀ ਕਿਸਾਨ ਯੂਨੀਅਨ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਵਲੋਂ ਸੋਧੀ ਹੋਈ ਲੈਂਡ/ਪਾਲਿਸੀ ਲਿਆਂਦੀ ਗਈ ਹੈ, ਉਸ ਵਿਚ ਕੁੱਝ ਵੀ ਨਵਾਂ ਨਹੀਂ ਹੈ। ਇਹ ਨੀਤੀ ਕਿਸਾਨ ਵਿਰੋਧੀ ਪੰਜਾਬ ਵਿਰੋਧੀ ਹੈ। ਇਸ ਲਈ ਨਵੀਂ ਲੈਂਡ ਪੁਲਿੰਗ ਤੁਰੰਤ ਰੱਦ ਕੀਤੀ ਜਾਵੇ। ਇਸ ਲਈ ਮੰਗ ਕਰਦੇ ਹਾਂ ਕਿ ਉਸ ਜ਼ਮੀਨ ਦੇ ਮਾਲਕ ਪਰਿਵਾਰ, ਇਲਾਕੇ ਨਾਲ ਸਬੰਧਿਤ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਇਸ ਇੰਡਸਟਰੀ ਵਿਚ ਭਰਤੀ ਕੀਤਾ ਜਾਵੇ। ਇਸ ਮੌਕੇ ਪਰਮਜੀਤ ਸਿੰਘ ਭੁੱਲਰ ਜ਼ਿਲ੍ਹਾ ਮੀਤ ਪ੍ਰਧਾਨ, ਹੀਰਾ ਸਿੰਘ ਕਮੇਟੀ ਮੈਂਬਰ ਫ਼ਿਰੋਜ਼ਪੁਰ, ਗੁਰਜੰਟ ਸਿੰਘ ਕਮੇਟੀ ਮੈਂਬਰ ਜ਼ਿਲ੍ਹਾ ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਸਵਾਈ ਕੇ ਬਲਾਕ ਪ੍ਰਧਾਨ ਮਮਦੋਟ, ਬਲਜਿੰਦਰ ਸਿੰਘ ਬਲਾਕ ਪ੍ਰਧਾਨ ਲੱਖੋਂ ਕੇ ਬਹਿਰਾਮ, ਲਖਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਯੂਥ ਆਗੂ, ਲਖਵੀਰ ਸਿੰਘ ਇਕਾਈ ਪ੍ਰਧਾਨ ਸਵਾਈ ਕੇ, ਜਸਬੀਰ ਸਿੰਘ ਖ਼ਾਲਸਾ ਇਕਾਈ ਪ੍ਰਧਾਨ ਲੋਧਰਾਂ ਅਤੇ ਹੋਰ ਪਿੰਡਾਂ ਦੇ ਕਿਸਾਨ, ਇਕਾਈਆਂ ਦੇ ਪ੍ਰਧਾਨ ਤੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਸੰਘਰਸ਼ ਦੇ ਆਗੂਆਂ ਨੇ ਕੀਤਾ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ ਦੀ ਸ਼ੁਰੂਆਤ
Ad Position 24
No active advertisement