02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਸੀਸ ਸਕਾਲਰਸ਼ਿਪ ਰਾਹੀਂ ਸੰਤ ਕਬੀਰ ਕਾਲਜ ਜ਼ੀਰਾ ਨੇ ਸੈਂਕੜੇ ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਦਿੱਤੀ ਨਵੀਂ ਉਡਾਣ

Ad Position 21
No active advertisement
ਅਜੀਤ ਡੈਸਕ 21-07-2026
ਜ਼ੀਰਾ, 20 ਜੁਲਾਈ (ਰਜਨੀਸ਼ ਕਥੂਰੀਆ)-ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸੰਤ ਕਬੀਰ ਕਾਲਜ ਜ਼ੀਰਾ ਵਲੋਂ ਚਲਾਈ ਜਾ ਰਹੀ ‘ਅਸੀਸ ਸਕਾਲਰਸ਼ਿਪ’ ਯੋਜਨਾ ਵਿਦਿਆਰਥੀਆਂ ਲਈ ਵੱਡਾ ਸਹਾਰਾ ਬਣ ਰਹੀ ਹੈ। ਇਸ ਸਕਾਲਰਸ਼ਿਪ ਅਧੀਨ ਜਨਰਲ ਅਤੇ ਬੀ.ਸੀ. ਵਰਗ ਦੇ ਯੋਗ ਵਿਦਿਆਰਥੀਆਂ ਨੂੰ 70 ਫੀਸਦੀ ਤੱਕ ਫੀਸ ਵਿਚ ਛੋਟ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਨਾਲ ਅਨੇਕਾਂ ਵਿਦਿਆਰਥੀ ਆਰਥਿਕ ਰੁਕਾਵਟਾਂ ਤੋਂ ਬਿਨਾਂ ਆਪਣੀ ਉੱਚ ਸਿੱਖਿਆ ਜਾਰੀ ਰੱਖ ਰਹੇ ਹਨ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਯੋਗਤਾ ਅਨੁਸਾਰ ਅੱਗੇ ਵਧਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਿਸੇ ਵੀ ਬੱਚੇ ਦੀ ਸਿੱਖਿਆ ਵਿਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਮਕਸਦ ਨਾਲ ਕਾਲਜ ਨੇ ਅਸੀਸ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਹੈ। ਜਿਸ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ’ਚ ਉੱਚ ਸਿੱਖਿਆ ਦਾ ਖਰਚਾ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਕਈ ਹੋਣਹਾਰ ਵਿਦਿਆਰਥੀਆਂ ਲਈ ਪੜ੍ਹਾਈ ਜਾਰੀ ਰੱਖਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਸ ਸਕਾਲਰਸ਼ਿਪ ਦਾ ਉਦੇਸ਼ ਅਜਿਹੇ ਵਿਦਿਆਰਥੀਆਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਿਸ਼ਚਿੰਤ ਹੋ ਕੇ ਆਪਣੀ ਪੜ੍ਹਾਈ ਪੂਰੀ ਕਰ ਸਕਣ। ਇਸ ਯੋਜਨਾ ਨਾਲ ਕਈ ਪਰਿਵਾਰਾਂ ਦੇ ਆਰਥਿਕ ਬੋਝ ਵਿਚ ਵੀ ਮਹੱਤਵਪੂਰਨ ਕਮੀ ਆਈ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਸੰਤ ਕਬੀਰ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਸੀਸ ਸਕਾਲਰਸ਼ਿਪ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਉੱਚ ਸਿੱਖਿਆ ਵੱਲ ਆਪਣੇ ਕਦਮ ਮਜ਼ਬੂਤੀ ਨਾਲ ਵਧਾਉਣ।ਕਾਲਜ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਸਕਾਲਰਸ਼ਿਪ ਯੋਜਨਾ ਭਵਿੱਖ ਵਿਚ ਵੀ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਉਮੀਦ ਦੀ ਕਿਰਨ ਬਣੀ ਰਹੇਗੀ ਅਤੇ ਇਲਾਕੇ ਵਿਚ ਉੱਚ ਸਿੱਖਿਆ ਨੂੰ ਹੋਰ ਉਤਸ਼ਾਹਤ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹਫ਼ਤਾਵਾਰੀ ਮੀਟਿੰਗ ਅਗਲੀ ਖ਼ਬਰ ਏਸ਼ੀਅਨ ਵੈਟਰਨ ਅਥਲੀਟ ਗੁਰਦਿਆਲ ਸਿੰਘ ਵਿਰਕ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ
Ad Position 24
No active advertisement