02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੁਖਬੀਰ ਦੀ ਪੇਸ਼ੀ ਮੌਕੇ ਫਿਰੋਜ਼ਪੁਰ ਤੋਂ ਅਕਾਲੀ ਆਗੂਆਂ ਦਾ ਕਾਫ਼ਲਾ ਚੰਡੀਗੜ੍ਹ ਪੁੱਜਾ

Ad Position 21
No active advertisement
ਅਜੀਤ ਡੈਸਕ 21-07-2026
ਫਿਰੋਜ਼ਪੁਰ, 20 ਜੁਲਾਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਸੈਕਟਰ-32, ਚੰਡੀਗੜ੍ਹ ਵਿਖੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਅੱਗੇ ਪੇਸ਼ੀ ਦੌਰਾਨ ਫਿਰੋਜ਼ਪੁਰ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਇਕ ਵੱਡਾ ਕਾਫ਼ਲਾ ਚੰਡੀਗੜ੍ਹ ਪੁੱਜਿਆ। ਇਹ ਕਾਫ਼ਲਾ ਹਲਕਾ ਇੰਚਾਰਜ ਫਿਰੋਜ਼ਪੁਰ ਸ਼ਹਿਰੀ ਸੁਖਪਾਲ ਸਿੰਘ ਨੰਨੂ ਅਤੇ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਫਿਰੋਜ਼ਪੁਰ ਤੋਂ ਰਵਾਨਾ ਹੋਇਆ। ਇਸ ਮੌਕੇ ਸੁਖਪਾਲ ਸਿੰਘ ਨੰਨੂ ਅਤੇ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ। ।ਚੰਡੀਗੜ੍ਹ ਲਈ ਰਵਾਨਾ ਹੋਏ ਵਫ਼ਦ ਵਿਚ ਮਨੋਹਰ ਲਾਲ ਪ੍ਰਧਾਨ ਐੱਸ.ਸੀ. ਵਿੰਗ ਸ਼ਹਿਰੀ ਹਲਕਾ, ਆਸ਼ੂ ਕਪਾਹੀ ਸੀਨੀਅਰ ਅਕਾਲੀ ਆਗੂ, ਬਲਵਿੰਦਰ ਸਿੰਘ ਪੱਪੂ ਕੋਤਵਾਲ ਸਰਕਲ ਪ੍ਰਧਾਨ, ਜ਼ੋਰਾਵਰ ਸਿੰਘ, ਬੰਟੀ ਸ਼ਰਮਾ, ਬਲਕਾਰ ਸਿੰਘ ਢਿੱਲੋਂ, ਲਾਲ ਸਿੰਘ ਖਾਈ, ਹਰਜੀਤ ਸਿੰਘ ਸਰਕਲ ਪ੍ਰਧਾਨ, ਗੁਰਨੈਬ ਸਿੰਘ ਸਰਕਲ ਪ੍ਰਧਾਨ, ਲਖਬੀਰ ਸਿੰਘ ਉੱਪਲ ਸਰਕਲ ਪ੍ਰਧਾਨ, ਹਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ, ਵਿਜੈ ਕੁਮਾਰ ਕੰਡੇ ਵਾਲਾ ਸਰਕਲ ਪ੍ਰਧਾਨ ਐੱਸ.ਸੀ. ਵਿੰਗ, ਗੁਰਬਚਨ ਸਿੰਘ ਛਾਬੜਾ ਸਰਕਲ ਪ੍ਰਧਾਨ, ਬਗੀਚਾ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਰਾਜੇਸ਼ ਖੁਰਾਣਾ, ਬਲਵੀਰ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਪਹਿਲਵਾਨ ਸਰਪੰਚ, ਨਰਿੰਦਰ ਸਿੰਘ ਜੋਸਨ ਸੀਨੀਅਰ ਅਕਾਲੀ ਵਰਕਰ, ਮਹਿੰਦਰ ਸਿੰਘ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਬਲਾਕ ਪੱਧਰੀ ਆਗੂਆਂ ਅਤੇ ਮੈਂਬਰਾਂ ਦੀ ਬੈਠਕ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ
Ad Position 24
No active advertisement