10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ’ਚ ‘ਆਪ’ ਦੀ ਦੁਬਾਰਾ ਸਰਕਾਰ ਬਣਨੀ ਨਿਸਚਿਤ-ਖਿੰਡਾ

Ad Position 21
No active advertisement
ਅਜੀਤ ਡੈਸਕ 22-07-2026
ਜ਼ੀਰਾ,21 ਜੁਲਾਈ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਨਿਸ਼ਚਿਤ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਇਕ ਮੁਲਾਕਾਤ ਦੇ ਦੌਰਾਨ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਜੋ ਸਹੂਲਤਾਂ ਦੇਣ ਤੋਂ ਇਲਾਵਾ ਪੰਜਾਬ ਵਿਚ ਜੋ ਵਿਕਾਸ ਦੇ ਕੰਮ ਕਰਵਾਏ ਹਨ ਉਹ ਇਸ ਤੋਂ ਪਹਿਲਾਂ ਆਈਆਂ ਰਿਵਾਇਤੀ ਰਾਜਨੀਤਿਕ ਪਾਰਟੀਆਂ ਦੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ। ਖਿੰਡਾ ਨੇ ਕਿਹਾ ਕਿ ਸਰਕਾਰ ਨੇ ਆਪਣੇ ਵਲੋਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਜਿਸ ਕਰਕੇ ਸਮੁੱਚੇ ਪੰਜਾਬ ਦੇ ਹਰ ਵਰਗ ਦੇ ਲੋਕ ਬਾਗੋ ਬਾਗ ਹਨ ਅਤੇ ਵਿਰੋਧੀ ਪਾਰਟੀਆਂ ਕੋਲ ਕੋਈ ਵੀ ਮੁੱਦਾ ਨਹੀਂ ਰਹਿ ਗਿਆ। ਜਿਸ ਕਰਕੇ ਅਗਲੇ ਸਾਲ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨੀ ਨਿਸ਼ਚਿਤ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਦੋ ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਗੰਦਗੀ ਦੇ ਢੇਰਾਂ ਹੇਠ ਦੱਬਿਆ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਸੀ.ਆਈ.ਏ. ਸਟਾਫ਼ ਵਲੋਂ 2 ਮੁਲਜ਼ਮ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਵਾਰਦਾਤ ਦੀ ਤਾਕ ’ਚ ਘੁੰਮ ਰਹੇ ਨੌਜਵਾ...
Ad Position 24