ਮੱਖੂ, 21 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ ਦੀਨੇ ਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੇਵਾ ਸੁਸਾਇਟੀ ਵਲੋਂ ਮੀਰੀ ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਸਲ੍ਹੀਣਾ (ਮੋਗਾ) ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਦੁਆਰਾ ਸਾਹਿਬ ਵਿਖੇ ਅੱਠ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਥੇਦਾਰ ਸ਼ਾਮ ਸਿੰਘ ਦੀ ਅਗਵਾਈ ਹੇਠ ਜਥੇ ਦੇ ਪ੍ਰਚਾਰਕ ਭਾਈ ਅਮਨਦੀਪ ਸਿੰਘ,ਭਾਈ ਜਸਪ੍ਰੀਤ ਸਿੰਘ ਅਤੇ ਕੀਰਤਨੀ ਜਥੇ ਭਾਈ ਅਰਮਾਨ ਸਿੰਘ,ਭਾਈ ਜਸਕਰਨ ਸਿੰਘ,ਭਾਈ ਜਸਪ੍ਰੀਤ ਸਿੰਘ ਅਤੇ ਭਾਈ ਦਰਸ਼ਨ ਸਿੰਘ ਨੇ ਅੱਠ ਦਿਨ ਤੱਕ ਅੰਮ੍ਰਿਤ ਵੇਲੇ ਆਸਾ ਦੀ ਵਾਰ,ਕਥਾ-ਕੀਰਤਨ,ਸ਼ਾਮ ਸਮੇਂ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਅਤੇ ਰਾਤ ਨੂੰ ਰਹਿਰਾਸ ਸਾਹਿਬ ਉਪਰੰਤ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ।ਸਮਾਗਮ ਦੌਰਾਨ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਵੀ ਲਈ ਗਈ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਪਤੀ ਸਮਾਗਮ ਮੌਕੇ ਗੁਰਦੁਆਰਾ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਨੇ ਮੀਰੀ ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ। ਸੁਸਾਇਟੀ ਦੇ ਪ੍ਰਧਾਨ ਵੀਰ ਸਿੰਘ ਨੇ ਅਪੀਲ ਕੀਤੀ ਕਿ ਅਜਿਹਾ ਅੱਠ ਰੋਜ਼ਾ ਗੁਰਮਤਿ ਸਮਾਗਮ ਹਰ ਸਾਲ ਪਿੰਡ ਵਿੱਚ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਿਆ ਜਾ ਸਕੇ।ਇਸ ਮੌਕੇ ਜਥੇਦਾਰ ਸ਼ਾਮ ਸਿੰਘ ਨੇ ਬਾਬਾ ਗੁਰਨਾਮ ਸਿੰਘ ਦੀਨੇ ਕੇ,ਗੁਰਦੁਆਰਾ ਸੇਵਾ ਸੁਸਾਇਟੀ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਹਰ ਸਾਲ ਇਹ ਸਮਾਗਮ ਕਰਵਾਇਆ ਜਾਵੇਗਾ। ਇਸ ਗੁਰਮਤਿ ਸਮਾਗਮ ਚ ਬਾਬਾ ਗੁਰਨਾਮ ਸਿੰਘ ਦੀਨੇ ਕੇ,ਜਥੇਦਾਰ ਗੁਰਬਖਸ਼ ਸਿੰਘ ਸਰਪ੍ਰਸਤ,ਵੀਰ ਸਿੰਘ ਪ੍ਰਧਾਨ,ਗੁਰਮੀਤ ਸਿੰਘ ਸੀਨੀਅਰ ਮੀਤ ਪ੍ਰਧਾਨ,ਪਲਵਿੰਦਰ ਸਿੰਘ ਮੀਤ ਪ੍ਰਧਾਨ,ਦੀਦਾਰ ਸਿੰਘ ਲੇਖਾਕਾਰ ਸਕੱਤਰ,ਗੁਰਵਿੰਦਰ ਸਿੰਘ ਜਰਨਲ ਸਕੱਤਰ, ਸਰਪੰਚ ਗੁਰਮੀਤ ਸਿੰਘ ਮੁੱਖ ਖਜ਼ਾਨਚੀ,ਦਵਿੰਦਰ ਸਿੰਘ ਉਪ ਖਜ਼ਾਨਚੀ,ਐਗਜੈਕਟਿਵ ਅਤੇ ਸਲਾਹਕਾਰ ਕਮੇਟੀ ਦੇ ਮੈਂਬਰ ਗੁਰਮਾਨ ਸਿੰਘ,ਅਮਰਜੀਤ ਸਿੰਘ,ਗੁਰਲਾਲਦੀਪ ਸਿੰਘ,ਗੁਰਜੀਤ ਸਿੰਘ,ਮਨਜੀਤ ਸਿੰਘ,ਹਰਪ੍ਰੀਤ ਸਿੰਘ,ਸ਼ਮਸ਼ੇਰ ਸਿੰਘ,ਰਣਬੀਰ ਸਿੰਘ,ਗੁਰਦੇਵ ਸਿੰਘ,ਬਲਵਿੰਦਰ ਸਿੰਘ,ਭਿੰਦਾ ਸਿੰਘ,ਗੁਰਮਨ ਸਿੰਘ,ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਨੇ ਆਪਣਾ ਬਣਦਾ ਸਹਿਯੋਗ ਦਿੱਤਾ।