11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਦੀ ਜਪਲੀਨ ਕੌਰ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ’ਚ ਲਗਾਈ ਹੈਟ੍ਰਿਕX

Ad Position 21
No active advertisement
ਅਜੀਤ ਡੈਸਕ 22-07-2026
ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਬੈਡਮਿੰਟਨ ਖਿਡਾਰਨ ਜਪਲੀਨ ਕੌਰ ਨੇ 16 ਤੋਂ 19 ਜੁਲਾਈ ਤੱਕ ਕਰਵਾਈ ਗਈ ਦੂਜੀ ਸਬ-ਜੂਨੀਅਰ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਨਾ ਸਿਰਫ਼ ਆਪਣੇ ਸਕੂਲ, ਸਗੋਂ ਫਿਰੋਜ਼ਪੁਰ ਅਤੇ ਆਪਣੇ ਪਰਿਵਾਰ ਦਾ ਨਾਂਅ ਵੀ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਜਪਲੀਨ ਕੌਰ ਨੇ ਅੰਡਰ-15 ਗਰਲਜ਼ ਸਿੰਗਲਜ਼, ਅੰਡਰ-15 ਗਰਲਜ਼ ਡਬਲਜ਼ ਅਤੇ ਅੰਡਰ-17 ਗਰਲਜ਼ ਸਿੰਗਲਜ਼ ਮੁਕਾਬਲਿਆਂ ਵਿਚ ਸੋਨ ਤਗਮੇ ਆਪਣੇ ਨਾਂ ਕਰਕੇ ਆਪਣੀ ਬੇਮਿਸਾਲ ਪ੍ਰਤਿਭਾ, ਸਖ਼ਤ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਸਬੂਤ ਦਿੱਤਾ ਹੈ। ਜਪਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਸ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਕਿਹਾ ਕਿ ਇਹ ਸਫਲਤਾ ਨਿਰੰਤਰ ਅਭਿਆਸ, ਦ੍ਰਿੜ੍ਹ ਇਰਾਦੇ ਅਤੇ ਕਠਿਨ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਪਲੀਨ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗੀ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਜਪਲੀਨ ਦੇ ਕੋਚਾਂ ਅਤੇ ਮਾਪਿਆਂ ਦੇ ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਦੀ ਵੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਾਮਯਾਬੀ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਪ੍ਰਿੰਸੀਪਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਜਪਲੀਨ ਕੌਰ ਭਵਿੱਖ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਫਿਰੋਜ਼ਪੁਰ ਅਤੇ ਪੰਜਾਬ ਦਾ ਮਾਣ ਹੋਰ ਵਧਾਏਗੀ। ਉਨ੍ਹਾਂ ਕਿਹਾ ਕਿ ਤਿੰਨ ਸੋਨ ਤਗਮੇ ਜਿੱਤਣ ਦੀ ਇਹ ਇਤਿਹਾਸਕ ਉਪਲਬਧੀ ਡੀਸੀਐਮ ਇੰਟਰਨੈਸ਼ਨਲ ਸਕੂਲ ਦੇ ਖੇਡ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਦਰਜ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ-ਦਵਿੰਦਰ ਸਿੰਘ ਸੇਖੋਂ ਅਗਲੀ ਖ਼ਬਰ ਫਿਰੋਜ਼ਪੁਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ’ਚ ਦਾਖਲਾ ਪ੍ਰਕਿਰਿਆ ਜਾਰੀ
Ad Position 24